ਕੁਝ ਦਿਨ ਪਹਿਲਾਂ ਬਗਦਾਦ ਵਿੱਚ ਕੁਝ ਔਰਤਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਜਲਦ ਭਾਰਤ ਵਾਪਸੀ ਦੀ ਕੋਸ਼ਿਸ਼ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵਿਧਾਇਕਾਂ ਨਾਲ ਅੱਜ ਮੁਲਾਕਾਤ ਕਰਨਗੇ ਰਾਹੁਲ ਗਾਂਧੀ, ਪਾਰਟੀ ਵਿਚਲੇ ਕਲੇਸ਼ ਨੂੰ ਖਤਮ ਕਰਨ ਲਈ ਹੋਵੇਗੀ ਬੈਠਕ
ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਇਸ ਸਾਰੇ ਮਾਮਲੇ ‘ਤੇ ਵਿਚਾਰ-ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ, ਉਨ੍ਹਾਂ ਨੇ ਦੱਸਿਆ ਕਿ ਸਾਰੀਆਂ ਲੜਕੀਆਂ ਦੇ ਸਾਰੇ ਪਾਸਪੋਰਟ ਵਿਦੇਸ਼ ਮੰਤਰਾਲੇ ਵਿੱਚ ਜਮ੍ਹਾ ਕਰਵਾ ਦਿੱਤੇ ਗਏ ਹਨ।
ਬਗਦਾਦ ਵਿੱਚ ਭਾਰਤ ਦੇ ਰਾਜਦੂਤ ਨਾਲ ਵੀ ਗੱਲਬਾਤ ਕਰ ਲਈ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਅੱਜ ਉਨ੍ਹਾਂ ਲੜਕੀਆਂ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੇ ਦੂਤਾਵਾਸ ਲਿਆਂਦਾ ਜਾਵੇਗਾ ਅਤੇ ਅਗਲੇ ਕੁਝ ਦਿਨਾਂ ਤੱਕ ਇਨ੍ਹਾਂ ਲੜਕੀਆਂ ਦੀ ਭਾਰਤ ਵਾਪਸੀ ਹੋ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਗਲਤ ਸਾਈਡ ਤੋਂ ਆ ਰਹੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 3 ਦੀ ਹੋਈ ਮੌਤ