ਪੰਜਾਬ ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਰਾਜ ਭਵਨ ਪਹੁੰਚ ਕੇ ਰਾਜਪਾਲ ਬਨਵਾਰੀ ਲਾਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਸੂਬੇ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਉਹ 16 ਮਾਰਚ ਨੂੰ 12:30 ਵਜੇ ਭਗਤ ਸਿੰਘ ਦੇ ਪਿੰਡ ਖਟਕੜ ਕਲਾ ਵਿਖੇ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਉਹ ਚੰਗੀ ਕੈਬਨਿਟ ਦੇਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਮਿਲ ਕੇ ਸਮਰਥਨ ਪੱਤਰ ਦਿੱਤਾ ਹੈ। ਸਾਰੇ ਪੰਜਾਬ ਵਾਸੀਆਂ ਨੂੰ ਸਹੁੰ ਚੁੱਕਣ ਲਈ ਸੱਦਾ ਦਿੱਤਾ ਜਾਂਦਾ ਹੈ । ਇਸ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਘਰ-ਘਰ ਵਿੱਚੋਂ ਲੋਕ ਉੱਥੇ ਪਹੁੰਚਣਗੇ ।
ਭਗਵੰਤ ਮਾਨ 16 ਮਾਰਚ ਯਾਨੀ ਬੁੱਧਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ । ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ 13 ਮਾਰਚ ਦਿਨ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ ਅਤੇ ਫਿਰ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਰੋਡ ਸ਼ੋਅ ਕਰਨਗੇ।
ਇਹ ਵੀ ਪੜ੍ਹੋ: ਪਾਕਿਸਤਾਨ ‘ਚ ਮਿਜ਼ਾਇਲ ਡਿੱਗਣ ‘ਤੇ ਭਾਰਤ ਨੇ ਜਤਾਇਆ ਖੇਦ, ਕਿਹਾ ‘ਗਲਤੀ ਨਾਲ ਚੱਲ ਗਈ’
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਇਸ ਚੋਣ ਦੌਰਾਨ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਕਾਂਗਰਸ ਦੇ ਕਈ ਵੱਡੇ ਦਿੱਗਜਾਂ ਨੂੰ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ।
ਵੀਡੀਓ ਲਈ ਕਲਿੱਕ ਕਰੋ -: