ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸੇ ਵੀ ਰਾਜ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨੇਤਾ ਦਾ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਸਬੰਧ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ- “ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸ਼ਿਸ਼ਟਾਚਾਰ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕਰਨ ਲਈ ਸਮਾਂ ਮੰਗਿਆ ਹੈ।”
ਇਸ ਤੋਂ ਪਹਿਲਾਂ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ। ਪੀਐੱਮ ਨੇ ਕਿਹਾ ਸੀ- “ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ। ਅਸੀਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ।” ਸੋਮਵਾਰ ਨੂੰ ਹੀ ਸੀਐਮ ਭਗਵੰਤ ਮਾਨ ਨੇ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ 10 ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ। ਮਾਨ ਨੇ ਵਿਜੀਲੈਂਸ, ਪਰਸੋਨਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਉਦਯੋਗ ਅਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਸੰਸਦੀ ਮਾਮਲੇ, ਰੋਜ਼ਗਾਰ ਸਿਰਜਣ ਅਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਸੂਚਨਾ ਅਤੇ ਲੋਕ ਸੰਪਰਕ ਸਮੇਤ 27 ਪੋਰਟਫੋਲੀਓ ਬਰਕਰਾਰ ਰੱਖੇ ਹਨ।
ਵੀਡੀਓ ਲਈ ਕਲਿੱਕ ਕਰੋ -: