ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਹੈ। ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਸੋਮਵਾਰ ਨੂੰ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣਗੇ । ਦੱਸ ਦੇਈਏ ਕਿ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ । ਜਿਸ ਤੋਂ ਬਾਅਦ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉੱਥੇ ਹੀ ਸੋਮਵਾਰ ਨੂੰ ਪੰਜਾਬ ਦੀ ਨਵੀਂ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਹੋਣਾ ਹੈ।
ਇਸ ਸਬੰਧੀ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ‘ਤੇ ਟਵੀਟ ਕਰ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ । ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।”
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ । 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਜਦਕਿ ਬਾਕੀ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਬਾਅਦ ਵਿੱਚ ਚੰਡੀਗੜ੍ਹ ਵਿਖੇ ਸਹੁੰ ਚੁਕਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: