ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੱਡੇ ਝਟਕੇ ਲੱਗਣ ਦਾ ਸਿਲਸਿਲਾ ਲਗਾਤਾਰ ਜਾ ਰਹੀ ਹੈ। ਲੀਡਰ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਇੱਕ ਹੋਰ ਸੀਨੀਅਰ ਕਾਂਗਰਸੀ ਲੀਡਰ ਨੇ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ।
ਦਰਅਸਲ ਅਂਮ੍ਰਿਤਸਰ ਦਿਹਾਤੀ ਤੋਂ ਕਾਂਗਰਸ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਪੰਜਾਬ ਦੇ ਸਕੱਤਰ ਤਰੁਣ ਚੁੱਘ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਗੜ੍ਹਸ਼ੰਕਰ ਤੋਂ ਕਾਂਗਰਸੀ ਲੀਡਰ ਨਿਮਿਸ਼ਾ ਮਹਿਤਾ ਤੇ ਸਾਧੂ ਸਿੰਘ ਧਰਮਸੌਤ ਦੇ ਜਵਾਈ ਕੁਲਦੀਪ ਸਿੰਘ ਨੇ ਵੀ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਸੀ।
ਦੱਸਣਯੋਗ ਹੈ ਕਿ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਰੋਸ ਹੈ ਤੇ ਲੀਡਰ ਪਾਰਟੀ ਨੂੰ ਛੱਡ ਰਹੇ ਹਨ। ਇਸ ਵਾਰ ਕਾਂਗਰਸ ਲਈ ਵਿਧਾਨ ਸਭਾ ਚੋਣਾਂ ਦੀ ਜੰਗ ਸੌਖੀ ਨਹੀਂ ਹੋਵੇਗੀ। ਪਾਰਟੀ ਦੇ ਕਈ ਵੱਡੇ ਚਿਹਰੇ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਉਥੇ ਭਾਜਪਾ ਵੀ ਇਸ ਵਾਰ ਪਹਿਲੀ ਵਾਰ ਆਪਣੇ ਦਮ ‘ਤੇ ਪੰਜਾਬ ਵਿੱਚ ਚੋਣਾਂ ਲੜ ਰਹੀ ਹੈ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰਦੀ ਸੀ। ਕਿਸਾਨ ਅੰਦੋਲਨ ਕਰਕੇ ਖੇਤੀਬਾੜੀ ਨਾਲ ਜੁੜੇ ਲੋਕ ਅਜੇ ਵੀ ਭਾਜਪਾ ਤੋਂ ਨਾਰਾਜ਼ ਚੱਲ ਰਹੇ ਹਨ, ਜਿਸ ਦਾ ਸਿੱਧਾ ਅਸਰ ਬੀਜੇਪੀ ਦੇ ਵੋਟ ਬੈਂਕ ‘ਤੇ ਪਏਗਾ। ਸਮੁੱਚੇ ਤੌਰ ‘ਤੇ ਕਹੀਏ ਤਾਂ ਪਾਰਟੀਆਂ ਵਿੱਚ ਇਸ ਵਾਰ ਵਿਧਾਨ ਸਭਾ ਚੋਣਾਂ ਲਈ ਦਮਦਾਰ ਮੁਕਾਬਲਾ ਵੇਖਂਣ ਨੂੰ ਮਿਲੇਗਾ।