ਦਮਦਮੀ ਟਕਸਾਲ ਰਾਜਪੁਰਾ ਦੇ ਮੁੱਖ ਸੇਵਾਦਾਰ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਖਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਆਈਏ ਖਰੜ ਭਾਈ ਪਰਵਾਨਾ ਨੂੰ ਲੈ ਕੇ ਸਵੇਰੇ 10 ਵਜੇ ਅਦਾਲਤ ਪਹੁੰਚੀ।
ਅੱਜ ਫਿਰ ਸੀਆਈਏ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਭਾਈ ਪਰਵਾਨਾ ਨੂੰ ਖਰੜ ਵਿੱਚ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਜਾਵੇ, ਜਿਸ ‘ਤੇ ਭਾਈ ਪਰਵਾਨਾ ਦੇ ਵਕੀਲਾਂ ਨੇ ਸਖਤ ਇਤਰਾਜ਼ ਜਤਾਇਆ। ਸੀਆਈਏ ਖਰੜ ਨੇ ਦਲੀਲ ਦਿੱਤੀ ਕਿ ਭਾਈ ਪਰਵਾਨਾ ਦੇ ਪਾਕਿਸਤਾਨ ਅਤੇ ਰਾਜਸਥਾਨ ਨਾਲ ਕੁਝ ਲਿੰਕ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਕਿਸਤਾਨ ਤੋਂ ਵੀ ਲਗਾਤਾਰ ਫੋਨ ਆਉਂਦੇ ਰਹੇ ਹਨ ਅਤੇ ਵਿਦੇਸ਼ਾਂ ਤੋਂ ਵੀ ਭਾਈ ਪਰਵਾਨਾ ਦੇ ਖਾਤੇ ਵਿੱਚ ਫੰਡਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਭਾਈ ਪਰਵਾਨਾ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਸ ਤੋਂ ਇਲਾਵਾ ਦਵਿੰਦਰ ਸਿੰਘ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਸ੍ਰੀ ਅਕਾਲ ਤਖ਼ਤ ਜਥੇਦਾਰ ਨੇ SIT ‘ਤੇ ਚੁੱਕੇ ਸਵਾਲ- ‘ਨਵੇਂ ਚਲਾਨ ‘ਚੋਂ ਕਿਉਂ ਹਟਾਇਆ ਡੇਰਾ ਮੁਖੀ ਦਾ ਨਾਂ?’
ਦੱਸਣਯੋਗ ਹੈ ਕਿ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਭੜਕਾਊ ਵੀਡਓ ਪਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਪਰਵਾਨਾ ‘ਤੇ UAPA ਲਾਉਣ ਦੀ ਤਾਕ ਵਿੱਚ ਹੈ।