ਭਾਈ ਜਗਤਾਰ ਸਿੰਘ ਹਵਾਰਾ ਸਿਹਤਯਾਬ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਵਾਪਸ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦੀਪ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।
ਦੀਪ ਸਿੱਧੂ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਮਿਹਰ ਤੇ ਕੀਤੀਆਂ ਗਈਆਂ ਅਰਦਾਸਾਂ ਕਰਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਸਿਹਤ ਹੁਣ ਠੀਕ ਹੈ ਤੇ ਉਨ੍ਹਾਂ ਨੂੰ ਹੁਣੇ-ਹੁਣੇ ਤਿਹਾੜ ਜੇਲ੍ਹ ਵਾਪਸ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਤੋਂ ਭਾਈ ਹਵਾਰਾ ਦਾ ਵਧੀਆ ਹਸਪਤਾਲ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਇਲਾਜ ਕਰਵਾਉਣ ਦੀ ਮੰਗ ਕੀਤੀ ਸੀ। ਭਾਈ ਜਗਤਾਰ ਸਿੰਘ ਹਵਾਰਾ ਦੇ ਖੂਨ ਵਿੱਚ ਸੈੱਲ ਕਾਫੀ ਘੱਟ ਗਏ ਸਨ। ਫੈਡਰੇਸ਼ਨ ਨੇ ਦੋਸ਼ ਲਾਇਆ ਸੀ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਨਜ਼ਦੀਕੀ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ।