ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿਚ ਵੋਟ ਪਾਇਆ। ਵੋਟ ਪਾਉਣ ਦੇ ਬਾਅਦ ਆਸ਼ੂ ਨੇ ਕਿਹਾ ਕਿ “ਉਮੀਦ ਕਰਦੇ ਹਾਂ ਅੱਜ ਸਭ ਕੁਝ ਠੀਕ ਰਹੇਗਾ, ਪਰਮਾਤਮਾ ਅੱਗੇ ਅਰਦਾਸ ਹੈ ਕਿ ਜੋ ਵੀ ਹੋਵੇ ਸਹੀ ਹੋਵੇ। ਮੇਰਾ 25 ਸਾਲ ਦਾ ਪਬਲਿਕ ਕਰੀਅਰ ਹੈ, ਅਸੀਂ ਲੋਕਾਂ ਨਾਲ ਰਿਸ਼ਤੇ ਬਣਾ ਕੇ ਰੱਖੇ ਨੇ। ਪਾਰਟੀਬਾਜੀ ਤੋਂ ਉੱਤੇ ਉੱਠ ਕੇ ਇੱਕ ਦੂਜੇ ਦੇ ਦੁੱਖ-ਸੁੱਖ ‘ਚ ਖੜ੍ਹੇ ਹਾਂ ਮੇਰੀ ਤਾਕਤ ਇਹੀ ਹੈ”।
ਦੂਜੇ ਪਾਸੇ ਵੋਟ ਪਾਉਣ ਪਹੁੰਚੀ ਮਮਤਾ ਆਸ਼ੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ “ਅਸੀਂ ਲੋਕਾਂ ਨਾਲ ਖੜ੍ਹੇ ਹੋਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਮੈਨੂੰ ਪਰਮਾਤਮਾ ‘ਤੇ ਵਿਸ਼ਵਾਸ ਹੈ ਕਿ ਲੋਕ ਖੁੱਲ੍ਹ ਕੇ ਵੋਟ ਕਰਨਗੇ ਤੇ ਆਪਣਾ ਫਤਵਾ ਜ਼ਰੂਰ ਦੇਣਗੇ। ਲੋਕ ਆਸ਼ੂ ਜੀ ਨੂੰ ਬਹੁਤ ਪਿਆਰ ਕਰਦੇ ਹਨ। ਪ੍ਰਚਾਰ ਦੌਰਾਨ ਲੋਕਾਂ ਨੇ ਆਸ਼ੂ ਜੀ ‘ਤੇ ਵਿਸ਼ਵਾਸ ਜਤਾਇਆ ਹੈ। ਮੈਨੂੰ ਉਮੀਦ ਹੈ ਕਿ ਲੋਕਾਂ ਦਾ ਪਿਆਰ ਆਸ਼ੂ ਜੀ ਨੂੰ ਜ਼ਰੂਰ ਮਿਲੇਗਾ”
ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਪੂਰੇ ਪਰਿਵਾਰ ਸਣੇ ਵੋਟ ਪਾਉਣ ਪਹੁੰਚੇ। ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਜੈਨ ਸਕੂਲ ਵਿਚ ਵੋਟ ਭੁਗਤਾਈ। ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ ਜਿਨ੍ਹਾਂ ਲਈ 194 ਵੋਟਰ ਕੇਂਦਰ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਇਹ ਸੀਟ ਲਗਭਗ 4 ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਬਾਅਦ ਖਾਲੀ ਹੋਈ ਸੀ। ‘ਆਪ’ ਨੇ ਇਸ ਸੀਟ ‘ਤੇ ਆਪਣੇ ਰਾਜ ਸਭਾ ਸਾਂਸਦ ਸੰਜੀਵ ਅਰੋੜਾ ਨੂੰ ਮੈਦਾਨ ਵਿਚ ਉਤਾਰਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ੁਰੂ ਹੋਈ ਵੋਟਿੰਗ, ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਅੱਜ ਮਤਦਾਨ ਦੇ ਨਾਲ ਹੀ ਰਾਜਨੀਤਕ ਪਾਰਟੀਆਂ ਦੇ ਚੋਣ ਲੜ ਰਹੇ ਨੇਤਾਵਾਂ ਦਾ ਸਿਆਸੀ ਭਵਿੱਖ EVM ਵਿਚ ਕੈਦ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























