ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ ਆਸ਼ੂ ਜ਼ਿਮਨੀ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਹੈ। ਇਸ ਸਬੰਧੀ ਪੱਤਰ ਵੀ AICC ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਵੱਲੋਂ ਜਾਰੀ ਕੀਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਮਲਿਕਾਰੁਜਨ ਖੜਗੇ ਨੇ ਉਮੀਦਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚਰਨਜੀਤ ਚੰਨੀ ਨੇ ਵੀਡੀਓ ਕਾਲ ਰਾਹੀਂ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ : ਪ੍ਰੇਮਾਨੰਦ ਮਹਾਰਾਜ ਦੀ ਫਿਰ ਤੋਂ ਵਿਗੜੀ ਸਿਹਤ, ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਨਜ਼ਰ ਆਈ ਨਿਰਾਸ਼ਾ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ ਤੇ ਹੁਣ ਕਾਂਗਰਸ ਨੇ ਸਾਬਕਾ MLA ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਹਿਲਾਂ ਲੁਧਿਆਣਾ ਪੱਛਮੀ ਸੀਟ ਤੋਂ ‘ਆਪ’ ਦੇ ਵਿਧਾਇਕ ਗੁਰਪ੍ਰੀਤ ਗੋਗੀ ਸਨ। ਜਿਨ੍ਹਾਂ ਦਾ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਖਾਲੀ ਸੀਟ ਉਤੇ ਚੋਣ ਹੋਣ ਜਾ ਰਹੀ ਹੈ। ਦੇਖਣਾ ਹੋਵੇਗਾ ਕਿ ਇਸ ਕੜੇ ਮੁਕਾਬਲਾ ਵਿਚ ਕੌਣ ਜਿੱਤਦਾ ਹੈ। ਬਾਕੀ ਪਾਰਟੀਆਂ ਨੇ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰੀ ਖਿੱਚੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
