ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚੋਂ 65 ਵੱਡੀਆਂ ਬੱਸਾਂ ਸਮੇਤ ਹਜ਼ਾਰਾਂ ਕਿਸਾਨ ਨੌਜਵਾਨ ਅਤੇ ਔਰਤਾਂ ਜ਼ਿਲ੍ਹਾ ਬਰਨਾਲਾ ਨੇ ਪਿੰਡ ਕੋਟ ਦਿਨਾਂ ਦੀ ਅਨਾਜ ਮੰਡੀ ਤੋਂ ਰਵਾਨਾ ਹੋ ਚੁੱਕੇ ਹਨ।
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਔਰਤਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਤੋਂ ਬਾਕੀ ਰਹਿੰਦੀਆਂ ਮੰਗਾਂ ਮਨਾਉਣ ਲਈ ਦਿੱਲੀ ਦੇ ਰਾਮ ਰੀਲਾ ਗਰਾਉਂਡ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵੱਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਉੱਥੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਬਾਕੀ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਲਈ ਦਿੱਲੀ ਵਿਖੇ ਕਿਸਾਨੀ ਮੰਗਾਂ ਮਨਾਉਣ ਲਈ ਲੱਖਾਂ ਦੇ ਇਕੱਠ ਨਾਲ ਸੈਂਟਰ ਸਰਕਾਰ ਤੋਂ ਮੰਗਾਂ ਬਣਾਉਣ ਲਈ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਫਾਈਨਾਂਸ ਕੰਪਨੀ ਦੇ ਕਰਿੰਦੇ ਤੋਂ ਲੁੱਟ, ATM ਮਸ਼ੀਨ ਤੋੜਨ ਦੀ ਕੋਸਿਸ਼- ਬਠਿੰਡਾ ਪੁਲਿਸ ਨੇ ਹਥਿਆਰਾਂ ਸਣੇ 3 ਦਬੋਚੇ
ਦਿੱਲੀ ਲਈ ਰਵਾਨਾ ਹੋਏ ਬੱਸਾਂ ਦੇ ਵੱਡੇ ਕਾਫਲੇ ਨੂੰ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੋਟ ਦਿਨਾਂ ਦੀ ਅਨਾਜ ਮੰਡੀ ਵਿੱਚੋਂ ਰਵਾਨਾ ਕੀਤਾ ਗਿਆ ਜੋ ਇੱਕ ਦਿਨਾਂ ਰੈਲੀ ਵਿੱਚ ਸ਼ਮੂਲੀਅਤ ਕਰਕੇ ਵਾਪਸ ਪਰਤੇਗਾ।
ਵੀਡੀਓ ਲਈ ਕਲਿੱਕ ਕਰੋ -: