ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਰਿਆ ਦੇ ਛੋਟੇ ਭਰਾ ਜਤਿੰਦਰ ਸਿੰਘ ਦੀ ਅਮਰੀਕਾ ਵਿਚ ਉਸਦੇ ਭੂਆ ਦੇ ਲੜਕੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ ।
ਇਹ ਵੀ ਪੜ੍ਹੋ : ਮਹਾਪੰਚਾਇਤ ‘ਚ ਜਾ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸਾ/ਗ੍ਰਸਤ, ਇਕ ਦੀ ਮੌ.ਤ, ਕਈ ਫੱ.ਟ/ੜ
ਗੁਰਦੁਆਰਾ ਕਮੇਟੀ ਪਿੰਡ ਰਿਆ ਦੇ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਤਿੰਦਰ ਸਿੰਘ ਆਪਣੀ ਪਤਨੀ ਤੇ ਬੇਟੀ ਸਮੇਤ 9 ਸਾਲ ਪਹਿਲਾਂ ਅਮਰੀਕਾ ਗਿਆ ਦੀ ਜਿੱਥੇ ਸਾਡੀ ਭੂਆ ਦਾ ਲੜਕਾ ਵੀ ਟਰੱਕ ਚਲਾਉਣ ਦਾ ਕੰਮ ਕਰਦਾ ਹੈ। ਬੀਤੀ ਕੱਲ ਅਮਰੀਕਾ ‘ਚ ਟਰੱਕਾਂ ਦੇ ਯਾਰਡ ਅੰਦਰ ਕਿਸੇ ਮਾਮੂਲੀ ਗੱਲ ਨੂੰ ਲੈਕੇ ਭੂਆ ਦੇ ਮੁੰਡੇ ਨੇ ਜਤਿੰਦਰ ਸਿੰਘ ਨੂੰ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: