ਜਿਵੇਂ-ਜਿਵੇਂ 2027 ਨੇੜੇ ਆ ਰਿਹਾ ਹੈ ਪੰਜਾਬ ਵਿਚ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਇਹ ਬਿਆਨ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੁੜਿਆ ਹੋਇਆ ਹੈ।
ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪਿਛਲੇ ਦਿਨੀਂ ਕੈਪਟਨ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਉਹ ਕਾਂਗਰਸ ਨੂੰ ਯਾਦ ਕਰ ਰਹੇ ਹਨ। ਇਸ ‘ਤੇ ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਕੈਪਟਨ ਕਾਂਗਰਸ ਵਿਚ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਨਾਲ ਇਸ ‘ਤੇ ਚਰਚਾ ਕੀਤੀ ਜਾਵੇਗੀ। ਕੈਪਟਨ ਵੱਡੇ ਆਗੂ ਹਨ, ਇਸ ਵਿਚ ਕੋਈ ਸ਼ੱਕ ਨਹੀਂ ਹੈ ਤੇ ਜੇਕਰ ਉਹ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਵੱਲੋਂ ਇਸ ‘ਤੇ ਸੋਚਿਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਪਟਨ ਵੱਲੋਂ ਆਪਣੀ ਮੌਜੂਦਾ ਪਾਰਟੀ ‘ਤੇ ਵੀ ਸਵਾਲ ਚੁੱਕੇ ਗਏ ਸਨ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਮਾਪਿਆਂ ਵੱਲੋਂ ਲਾਏ ਇਲਜ਼ਾਮਾਂ ਮਗਰੋਂ ਬੰਟੀ ਬੈਂਸ ਨੇ ਪੋਸਟ ਸਾਂਝੀ ਕਰ ਕਹੀ ਇਹ ਗੱਲ
ਪੰਜਾਬ ਦੀ ਸਿਆਸਤ ਹੁਣ ਇਸ ਮੁੱਦੇ ‘ਤੇ ਲਗਾਤਾਰ ਭਖੀ ਹੋਈ ਹੈ ਕਿ ਕੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਚ ਫਿਰ ਤੋਂ ਵਾਪਸੀ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੈਪਟਨ ਵੱਲੋਂ ਇਸ ਮਸਲੇ ‘ਤੇ ਕੀ ਬਿਆਨ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























