ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਐੱਫਆਈਆਰ ਦਰਜ ਕਰਵਾਉਣ ਵਾਲੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਭੁਪਿੰਦਰ ਸਿੰਘ ਹਨੀ ਖਿਲਾਫ 2018 ‘ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ FIR ਦਰਜ ਹੋਈ ਸੀ, ਜਿਸ ਨੂੰ ਰੱਦ ਕਰਵਾਉਣ ਲਈ ਪਟੀਸ਼ਨ ਪਾਈ ਗਈ ਸੀ ਜਿਸ ਨੂੰ ਕਿ ਅੱਜ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਸਾਲ 2021 ਦੇ ਅੰਤ ‘ਚ ਡਾਇਰੈਕਟੋਰੇਟ ਆਫ ਇਨਫੋਰਸਮੈਂਟ ਜਲੰਧਰ ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲੋਵੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਫਿਰ ਵੱਖ-ਵੱਖ ਦਸਤਾਵੇਜ਼, ਡਿਜੀਟਲ ਉਪਕਰਣ ਅਤੇ ਮਲਿਕਪੁਰ ਰੇਤ ਮਾਈਨਿੰਗ ਸਾਈਟ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਦੇ ਜ਼ਰੀਏ ਜੁਰਮ ਦੀ ਕਮਾਈ ਨਾਲ ਸਬੰਧਤ 9.97 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।