ਭੂਟਾਨ ਦੇ ਤੀਜੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਨੇ ਅੱਜ ਮੰਗਲਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਆਰਥਿਕ ਸਹਿਯੋਗ ਸਮੇਤ ਕਈ ਖੇਤਰਾਂ ‘ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਹੋਈ। ਉਨ੍ਹਾਂ ਦਾ ਇਹ ਦੌਰਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਾਂਗਚੁਕ ਨੇ NSA ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਸੀ।
PM ਮੋਦੀ ਨੇ ਆਰਥਿਕ ਵਿਕਾਸ ਅਤੇ ਸਹਿਯੋਗ ਸਮੇਤ ਦੋਵਾਂ ਦੇਸ਼ਾਂ ਦਰਮਿਆਨ ਨਜ਼ਦੀਕੀ ਦੁਵੱਲੇ ਸਬੰਧਾਂ ਨੂੰ ਵਧਾਉਣ ਦੀ ਗੱਲਬਾਤ ਤੋਂ ਪਹਿਲਾਂ ਭੂਟਾਨ ਦੇ ਰਾਜਾ ਦਾ ਸਵਾਗਤ ਕੀਤਾ। ਨਾਮਗਾਇਲ ਵਾਂਗਚੱਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੱਦੇ ‘ਤੇ ਭਾਰਤ ਦੇ 3 ਦਿਨਾਂ ਦੇ ਸਰਕਾਰੀ ਦੌਰੇ ‘ਤੇ ਹਨ। ਸੋਮਵਾਰ 3 ਅਪ੍ਰੈਲ ਨੂੰ ਭਾਰਤ ਦੇ ਹਵਾਈ ਅੱਡੇ ‘ਤੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਪ੍ਰਸਾਦ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭੂਟਾਨ ਦੇ ਰਾਜਾ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਭਵਨ ‘ਚ ਸ਼ਾਮ ਕਰੀਬ 5 ਵਜੇ ਮਿਲਣਗੇ।
ਇਹ ਵੀ ਪੜ੍ਹੋ : ਬੰਗਲਾਦੇਸ਼ ਦੇ ਢਾਕਾ ਦੇ ਬੰਗਾਬਾਜ਼ਾਰ ‘ਚ ਲੱਗੀ ਭਿਆਨਕ ਅੱਗ, 2900 ਦੁਕਾਨਾਂ ਸੜ ਕੇ ਸੁਆਹ
ਵਾਂਗਚੁਕ ਦਾ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭੂਟਾਨ ਦੇ PM ਨੇ ਪਿਛਲੇ ਹਫ਼ਤੇ ਡੋਕਲਾਮ ਨੂੰ ਤਿੰਨ ਦੇਸ਼ਾਂ ਦਾ ਵਿਵਾਦ ਦੱਸਿਆ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭੂਟਾਨ ਦੇ ਰਾਜਾ ਜਿਗਮੇ ਵਾਂਗਚੁਕ, ਜੋ ਤਿੰਨ ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ ਸਨ, ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਕਿਹਾ ਸੀ ਕਿ ਵਾਂਗਚੁਕ ਦੀ ਯਾਤਰਾ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਭਾਰਤ ਅਤੇ ਭੂਟਾਨ ਦਰਮਿਆਨ ਸਬੰਧ ਦੋਸਤਾਨਾ ਰਹੇ ਹਨ। ਇਸ ਕਾਰਨ ਭੂਟਾਨ ਦੇ ਰਾਜਾ ਦੀ ਇਹ ਫੇਰੀ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਦਾ ਵਧੀਆ ਮੌਕਾ ਹੈ।
ਵੀਡੀਓ ਲਈ ਕਲਿੱਕ ਕਰੋ -: