Bibi Jagir Kaur : ਕੋਰੋਨਾ ਮਹਾਮਾਰੀ ਦੀ ਮੁਸ਼ਕਲ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਫੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਆ ਰਹੀ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਆਰਜ਼ੀ ਵਾਰਡ ਸਥਾਪਿਤ ਕੀਤੇ ਗਏ।
SGPC ਵੱਲੋਂ ਨਾਲ ਹੀ 24 ਘੰਟੇ ਡਾਕਟਰ ਦੀਆਂ ਟੀਮਾਂ , ਫ੍ਰਰੀ ਮੈਡੀਕਲ ਅਤੇ ਐਬੂਲੈਂਸ ਦੀਆਂ ਵੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਇਸ ਲਈ ਸਮੂਹ ਸੰਗਤਾਂ ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ ਜੋ ਇਸ ਕਾਰਜ ਵਿੱਚ ਹਿੱਸਾ ਪਾ ਰਹੇ ਹਨ।
ਇਹ ਵੀ ਪੜ੍ਹੋ : ਮੋਗਾ ‘ਚ MIG -21 ਕ੍ਰੈਸ਼ ਹੋਣ ਤੋਂ ਬਾਅਦ ਜਹਾਜ਼ ਦੇ ਪੁਰਜ਼ੇ ਤੇ ਬਲੈਕ ਬਾਕਸ ਹੀ ਚੁੱਕ ਕੇ ਲੈ ਗਏ ਲੋਕ
ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। SGPC ਵੱਲੋਂ ਹੁਣ ਤੱਕ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ਅਤੇ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ,ਜਿੱਥੇ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਨਿਹੰਗ ਨੇ ਆਪਣੇ ਸਾਥੀ ਨਿਹੰਗ ਦਾ ਕੀਤਾ ਬੇਰਹਿਮੀ ਨਾਲ ਕਤਲ, ਕੇਸ ਦਰਜ