Big accident happened : ਬਠਿੰਡਾ ਵਿੱਚ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨਾਲ ਬੀਤੇ ਦਿਨ ਵਾਪਿਸ ਪਰਤਦੇ ਹੋਏ ਵੱਡਾ ਹਾਦਸਾ ਵਾਪਰ ਗਿਆ, ਜਦੋਂ ਪਿੰਡ ਬਾਦਲ ਤੋਂ ਧਰਨਾ ਦੇ ਕੇ ਵਾਪਸ ਆ ਰਹੇ ਕਿਸਾਨਾਂ ਨਾਲ ਭਰੀ ਬੱਸ ਦੀ ਇੱਕ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇਕ ਕਿਸਾਨ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ, ਜਦਕਿ 11 ਦੇ ਲਗਭਗ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜ਼ਖਮੀ ਹੋਏ ਕਿਸਾਨਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ ਮਾਰੇ ਗਏ ਕਿਸਾਨ ਦੀ ਪਛਾਣ 60 ਸਾਲਾ ਮੁਖਤਿਆਰ ਸਿੰਘ ਵਜੋਂ ਹੋਈ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਗੰਭੀਰ ਹਾਲਤ ਵਾਲੇ ਦੋਵੇਂ ਜ਼ਖਮੀਆਂ ਦੇ ਮੁਫਤ ਇਲਾਜ ਦੀ ਮੰਗ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਇਹ ਕਿਸਾਨ ਕਿਸ਼ਨਗੜ੍ਹ ਜ਼ਿਲ੍ਹਾ ਮਾਨਸਾ ਦੇ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਦੋ ਕਿਸਾਨਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬਠਿੰਡਾ ਦੇ ਪਿੰਡ ਕੋਟ ਫੱਤਾ ਦੇ ਨੇੜੇ ਵਾਪਰਿਆ। ਬੱਸ ਵਿੱਚ ਲਗਭਗ 45 ਕਿਸਾਨ ਸਵਾਰ ਸਨ। ਇਹ ਬੱਸ ਰੋਡ ’ਤੇ ਖੜ੍ਹੇ ਹੋਏ ਇੱਕ ਟਰਾਲੇ ਨਾਲ ਟਕਰਾਈ ਸੀ। ਦੱਸਣਯੋਗ ਹੈ ਕਿ ਪੂਰੇ ਪੰਜਾਬ ਵਿੱਚ ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਇਸੇ ਨੂੰ ਲੈ ਕੇ ਇਨ੍ਹਾਂ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਸੀ।
ਦੱਸਣਯੋਗ ਹੈ ਕਿ ਇਸ ਹਾਦਸੇ ਵਿੱਚ ਮੌਤ ਦੇ ਸ਼ਿਕਾਰ ਹੋਏ ਕਿਸਾਨ ਦੇ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਆਈਟੀਆਈ ਪੁਲ ‘ਤੇ ਜਾਮ ਲਾਇਆ ਗਿਆ ਅਤੇ ਜਥੇਬੰਦੀਆਂ ਦੇ ਲੀਡਰਾਂ ਵੱਲੋਂ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਕਿਸਾਨਾਂ ਦਾ ਪ੍ਰਸ਼ਾਸਨ ਵੱਲੋਂ ਮੁਫਤ ਇਲਾਜ ਕਰਵਾਇਆ ਜਾਵੇ ਅਤੇ ਜਿਸ ਕਿਸਾਨ ਦੀ ਇਸ ਹਾਦਸੇ ਵਿੱਚ ਮੌਤ ਹੋਈ ਹੈ ਉਸ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਕਰਜ਼ਾ ਮਾਫ ਕੀਤਾ ਜਾਵੇ।