ਬੁਲੰਦਸ਼ਹਿਰ ‘ਚ ਐਤਵਾਰ ਦੇਰ ਰਾਤ ਵਿਆਹ ਦੇ ਮਹਿਮਾਨਾਂ ਨਾਲ ਭਰੀ ਇਕ ਕਾਰ ਨਹਿਰ ‘ਚ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਨੂੰ ਸੁਰੱਖਿਅਤ ਬਚਾ ਲਿਆ ਗਿਆ। 5 ਸਾਲ ਦੀ ਬੱਚੀ ਸਮੇਤ ਤਿੰਨ ਹੋਰ ਲੋਕਾਂ ਦਾ ਬਚਾਅ ਅਜੇ ਵੀ ਜਾਰੀ ਹੈ। ਐਨਡੀਆਰਐਫ ਟੀਮ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।
ਜਾਣਕਾਰੀ ਅਨੁਸਾਰ ਈਕੋ ਕਾਰ ‘ਚ ਸਵਾਰ ਸਾਰੇ ਲੋਕ ਵਿਆਹ ਦੇ ਬਾਰਾਤ ‘ਚ ਬੁਲੰਦਸ਼ਹਿਰ ਦੇ ਕਾਕੋੜ ਤੋਂ ਅਲੀਗੜ੍ਹ ਜਾ ਰਹੇ ਸਨ। ਰਾਤ ਨੂੰ ਮੀਂਹ ਪੈ ਰਿਹਾ ਸੀ। ਫਿਰ ਕਾਰ ਬੇਕਾਬੂ ਹੋ ਕੇ ਜਹਾਂਗੀਰਪੁਰ ਥਾਣਾ ਖੇਤਰ ਦੀ ਕਪਾਲਾ ਨਹਿਰ ਵਿੱਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ DM ਅਤੇ SSP ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ।
ਇਹ ਵੀ ਪੜ੍ਹੋ : ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ, ਦੱਸੀ ਅਗਲੀ ਰਣਨੀਤੀ
ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਦੱਸਿਆ, “ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।”
ਵੀਡੀਓ ਲਈ ਕਲਿੱਕ ਕਰੋ -: