ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਐੱਸਏਐੱਸ ਨਗਰ ਪੁਲਿਸ ਨਾਲ ਸਾਂਝੀ ਮੁਹਿੰਮ ਦੇ ਬਾਅਦ ਵੱਡੇ ਗੈਂਗ ਦੇ ਇਕ ਮੁੱਖ ਗੁਰਗੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ ਖਾਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਵਿਸ਼ਾਲ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਸੀ।
ਮੁਲਜ਼ਮ ਨੂੰ ਪੁਲਿਸ ਨੇ ਐੱਸਏਐੱਸ ਨਗਰ ਕੋਲੋਂ ਗ੍ਰਿਫਤਾਰ ਕੀਤਾ ਹੈ। ਜਲਦ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿਛ ਲਈ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਕਿ ਪਤਾ ਲੱਗ ਸਕੇ ਕਿ ਮੁਲਜ਼ਮ ਹਥਿਆਰ ਕਿਥੋਂ ਲਿਆਉਂਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਵਿਸ਼ਾਲ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਡੇਰਾ ਬੱਸੀ ਵਿਚ ਇਕ ਆਈਲੈਟਸ ਸੈਂਟਰ ‘ਤੇ ਫਾਇਰਿੰਗ ਕੀਤੀ ਸੀ। ਵਿਸ਼ਾਲ ਉਸ ਘਟਨਾ ਦਾ ਮਾਸਟਰਮਾਈਂਡ ਸੀ ਤੇ ਉਦੋਂ ਤੋਂ ਫਰਾਰ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟ੍ਰਾਈਸਿਟੀ ਵਿਚ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਵਿਸ਼ਾਲ ਖਾਨ ਦਾ ਪਹਿਲਾ ਅਪਰਾਧਿਕ ਰਿਕਾਰਡ ਪੁਲਿਸ ਸਾਰੇ ਥਾਣਿਆਂ ਤੋਂ ਕਢਵਾ ਰਹੀ ਹੈ। ਮੁਲਜ਼ਮ ‘ਤੇ 10 ਦੇ ਲਗਭਗ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -:
