ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਡਾ ਐਕਸ਼ਨ ਲੈਣ ਜਾ ਰਹੀ ਹੈ। ਉਨ੍ਹਾਂ ਸਾਰੇ ਨੌਜਵਾਨਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕੀਤੇ ਜਾਣਗੇ ਜਿਨ੍ਹਾਂ ਵੱਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਜਾਣਕਾਰੀ ਅੰਬਾਲਾ ਦੇ ਡੀਐੱਸਪੀ ਵੱਲੋਂ ਦਿੱਤੀ ਗਈ ਹੈ।
ਵੀਡੀਓ ਜਾਰੀ ਕਰਕੇ ਡੀਐੱਸਪੀ ਅੰਬਾਲਾ ਵਲੋਂ ਕਿਹਾ ਗਿਆ ਕਿ ਹੁੱਲੜਬਾਜ਼ੀ ਕਰਨ ਵਾਲਿਆਂ ਦੇ ਵੀਜ਼ੇ ਤੇ ਪਾਸਪੋਰਟ ਰੱਦ ਕੀਤੇ ਜਾਣਗੇ ਤੇ ਨਾਲ ਹੀ ਬਾਕਾਇਦਾ ਮੰਤਰਾਲੇ ਨੂੰ ਉਨ੍ਹਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਨ ਦੀ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਦੀ ਫੋਟੋ, ਨਾਂ ਤੇ ਪਤਾ ਪਾਸਪੋਰਟ ਆਫਿਸ ਵਿਚ ਦਿੱਤਾ ਜਾਵੇਗਾ। ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ‘ਤੇ ਅਸੀਂ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ : ਲੋਕਾਂ ਨੂੰ ਲੱਗਾ ਮਹਿੰਗਾਈ ਦਾ ਵੱਡਾ ਝਟਕਾ! ਕਮਰਸ਼ੀਅਲ LPG ਸਿਲੰਡਰ 25 ਰੁਪਏ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਦੱਸ ਦੇਈਏ ਕਿ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ, ਜੋ ਕੁਝ ਹੁੱਲੜਬਾਜ਼ ਨੌਜਵਾਨਾਂ ਵੱਲੋਂ ਤੋੜ ਦਿੱਤੇ ਗਏ। ਇਸੇ ਤਹਿਤ ਹੁਣ ਅੰਬਾਲਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ। ਜਿਹੜੇ ਵੀ ਨੌਜਵਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਤੇ ਵੀਜ਼ੇ ਤੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ –