ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਪੱਧਰੀ ਸਮੀਖਿਆ ਬੈਠਕ ਸ਼ੁਰੂ ਹੋ ਗਈ ਹੈ। ਇਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਮੌਜੂਦ ਹਨ। ਇਸ ਦੌਰਾਨ ਓਮੀਕ੍ਰੋਨ ਦੇ ਵਧਦੇ ਮਾਮਲਿਆਂ ‘ਤੇ ਲਗਾਮ ਲਗਾਉਣ ‘ਤੇ ਚਰਚਾ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਬੈਠਕ ‘ਚ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਹੋਰ ਸਖ਼ਤ ਬਣਾਉਣ ‘ਤੇ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਵੀ ਕੁਝ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਟੀਕਾਕਰਨ ਦੀ ਰਫ਼ਤਾਰ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਬੂਸਟਰ ਡੋਜ਼ ਦੀ ਲੋੜ ‘ਤੇ ਵੀ ਚਰਚਾ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਵਿਚਾਲੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਰੋਕ ਲਾ ਦਿੱਤੀ ਹੈ। ਬਾਰ ਅਤੇ ਸਿਨੇਮਾ ਹਾਲ ਵੀ 50% ਸਮਰੱਥਾ ਨਾਲ ਖੁੱਲ੍ਹਣਗੇ। ਇਸ ਤੋਂ ਇਲਾਵਾ ਭੀੜ ਇਕੱਠੀ ਕਰਨ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਆਯੋਜਨ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਇਕ ਵਾਰ ਫਿਰ ਤੋਂ ਵੱਧ ਰਹੀ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 4 ਸੂਬਿਆਂ ਵਿੱਚ ਓਮੀਕ੍ਰੋਨ ਦੇ 64 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਤਾਮਿਲਨਾਡੂ ਵਿੱਚ 33, ਤੇਲੰਗਾਨਾ ਵਿੱਚ 14, ਕਰਨਾਟਕ ਵਿੱਚ 12 ਅਤੇ ਕੇਰਲ ਵਿੱਚ 5 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਓਮੀਕ੍ਰੋਨ ਦੇ ਮਾਮਲਿਆਂ ਦੀ ਗਿਣਤੀ 325 ਹੋ ਗਈ ਹੈ।