Big explosion in factory kiln : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਮੰਡੀ ਗੋਬਿੰਦਗੜ੍ਹ ਵਿਖੇ ਅੱਜ ਸ਼ਨੀਵਾਰ ਇਕ ਮੰਦਭਾਗੀ ਘਟਨਾ ਵਾਪਰ ਗਈ ਜਿਥੇ ਇਕ ਫੈਕਟਰੀ ਵਿਚ ਚੱਲਦੀ ਭੱਠੀ ਵਿਚ ਅਚਾਨਕ ਇੰਨਾ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿਚ ਉਥੇ ਕੰਮ ਕਰ ਰਹੇ 10-12 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ।
ਇਸ ਹਾਦਸੇ ਵਿਚ ਪੰਜ-ਛੇ ਮਰੀਜ਼ ਬਹੁਤ ਬੁਰੀ ਤਰ੍ਹਾਂ ਸੜ ਗਏ ਹਨ। ਫਿਲਹਾਲ ਸਾਰੇ ਮਜ਼ਦੂਰਾਂ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ਦੇ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਵਿਚੋਂ 6 ਮਜ਼ਦੂਰ ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਏ।
ਇਨ੍ਹਾਂ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਲਈ ਰਾਫਰ ਕਰ ਦਿੱਤਾ ਗਿਆ ਹੈ। ਬਾਕੀ ਮਜ਼ਦੂਰਾਂ ਦਾ ਇਥੇ ਹੀ ਇਲਾਜ ਕੀਤਾ ਜਾ ਰਿਹਾ ਹੈ।