ਅਮਰਨਾਥ ਯਾਤਰੀਆਂ ਦਾ ਇੰਤਜ਼ਾਰ ਕਰ ਰਹੇ ਸ਼ਰਧਾਲੂਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਸਾਲ 30 ਜੂਨ ਤੋਂ ਅਮਰਨਾਥ ਯਾਤਰਾ ਦਾ ਆਗਾਜ਼ ਹੋਣ ਜਾ ਰਿਹਾ ਹੈ, ਜੋ 43 ਦਿਨਾਂ ਤੱਕ ਚੱਲੇਗੀ। ਇਹ ਜਾਣਕਾਰੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਫਤਰ ਵੱਲੋਂ ਦਿੱਤੀ ਗਈ। ਅਮਰਨਾਥ ਯਾਤਰਾ 30 ਜੂਨ 2022 ਤੋਂ ਸਾਰੇ ਕੋਵਿਡ ਪ੍ਰੋਟੋਕਾਲ ਨਾਲ ਸ਼ੁਰੂ ਹੋਵੇਗੀ ਤੇ ਪ੍ਰੰਪਰਾ ਮੁਤਾਬਕ ਰੱਖੜੀ ਦੇ ਦਿਨ ਖਤਮ ਹੋਵੇਗੀ।
ਬਾਬਾ ਅਮਰਨਾਥ ਦੇ ਦਰਸ਼ਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ ਹੈ ਕਿਉਂਕਿ ਇਹ ਯਾਤਰਾ ਪਿਛਲੇ ਦੋ ਸਾਲਾਂ ਤੋਂ ਬੰਦ ਸੀ। ਸ਼੍ਰਾਈਨ ਬੋਰਡ ਨੇ ਦੱਸਿਆ ਕਿ ਯਾਤਰਾ ‘ਤੇ ਜਾਣ ਲਈ 2 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਕ ਦਿਨ ਵਿਚ ਸਿਰਫ 20 ਹਜ਼ਾਰ ਰਜਿਸਟ੍ਰੇਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਯਾਤਰਾ ਦੇ ਦਿਨਾਂ ਵਿਚ ਨਿਰਧਾਰਤ ਕਾਊਂਟਰਾਂ ‘ਤੇ ਆਨ ਦਿ ਸਪਾਟ ਰਜਿਸਟ੍ਰੇਸ਼ਨ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਵੱਡੀ ਖਬਰ, 30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਇਸ ਸਾਲ 43 ਦਿਨਾਂ ਤੱਕ ਚੱਲੇਗੀ
ਗੌਰਤਲਬ ਹੈ ਕਿ ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਪਿਛਲੇ 2 ਸਾਲ ਤੋਂ ਅਮਰਨਾਥ ਸ਼੍ਰਾਈਨ ਬੋਰਡ ਵੱਲੋਂ ਯਾਤਰਾ ਕਰਨ ਦਾ ਫੈਸਲਾ ਲਿਆ ਗਿਆ ਸੀ। ਹਾਲਾਂਕਿ ਪਵਿੱਤਰ ਗੁਫਾ ਵਿਚ ਪਹਿਲਾਂ ਦੀ ਤਰ੍ਹਾਂ ਵੈਦਿਕ ਮੰਤਰ ਉਚਾਰਨ ਨਾਲ ਬਾਬਾ ਅਮਰਨਾਥ ਦੀ ਪੂਜਾ ਜਾਰੀ ਸੀ ਪਰ ਕੋਵਿਡ ਪ੍ਰਕੋਪ ਦੇ ਚੱਲਦਿਆਂ ਸ਼ਰਧਾਲੂਆਂ ਲਈ ਯਾਤਰਾ ਬੰਦ ਰੱਖੀ ਗਈ ਸੀ।