ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ ਪੂਰੀ ਦੁਨੀਆ ਦੇ ਦੇਸ਼ਾਂ ਵਿੱਚ ਚਿੰਤਾ ਵਧੀ ਹੋਈ ਹੈ, ਇਸੇ ਵਿਚਾਲੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ‘ਓਮੀਕ੍ਰੋਨ’ ਦੇ ਖਤਰੇ ਵਿਚਾਲੇ ਮਿਲਾਨ ਤੋਂ ਆਏ ਦੋ ਮੁਸਾਫ਼ਰ ਕੋਰੋਨਾ ਪਾਜ਼ੀਟਿਵ ਮਿਲੇ ਹਨ।
ਮੁਸਾਫ਼ਰਾਂ ਦੀ ਪਛਾਣ ਗੁਰਕੀਰਤ ਸਿੰਘ ਅਤੇ ਸੁਰਜੀਤ ਕੌਰ ਵਜੋਂ ਹੋਈ ਹੈ। ਦੋਵੇਂ ਮੁਸਾਫ਼ਰਾਂ ਨੂੰ ਪ੍ਰਸ਼ਾਸਨ ਵੱਲੋਂ ਕੁਆਰੰਟੀਨ ਕਰ ਦਿੱਤਾ ਗਿਆ ਹੈ। ਯਾਤਰੀਆਂ ਦੇ ‘ਓਮੀਕ੍ਰੋਨ’ ਟੈਸਟ ਲਈ ਸੈਂਪਲ ਵੀ ਭੇਜ ਦਿੱਤੇ ਗਏ ਹਨ। ਦੱਸ ਦੇਈਏ ਕਿ ਮਿਲਾਨ ਇਟਲੀ ਦੇਸ਼ ਦਾ ਸ਼ਹਿਰ ਹੈ, ਜਿਥੇ ਓਮੀਕ੍ਰੋਨ ਦੇ 11 ਮਾਮਲੇ ਸਾਹਮਣੇ ਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਪੰਜਾਬ ਵਿੱਚ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਪੰਜਾਬ ਵਿੱਚ ‘ਓਮੀਕ੍ਰੋਨ’ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਕੋਰੋਨਾ ਦੇ ਇਸ ਰੂਪ ਨੂੰ ਲੈ ਕੇ ਭਵਿੱਖਬਾਣੀਆਂ ਕੀਤੀਆਂ ਜਾ ਰਹੀਆਂ ਹਨ ਕਿ ਜਨਵਰੀ ਦੇ ਅਖੀਰ ਤੇ ਫਰਵਰੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਆ ਸਕਦੀ ਹੈ।
ਇਹ ਵੀ ਪੜ੍ਹੋ : Breaking : ਪੰਜਾਬ ਸਰਕਾਰ ਵੱਲੋਂ ਦੋ IAS ਤੇ ਇਕ PCS ਅਧਿਕਾਰੀ ਦੇ ਤੁਰੰਤ ਤਬਾਦਲੇ