ਲਖੀਮਪੁਰ ਹਿੰਸਾ ਨੂੰ ਐੱਸ. ਆਈ. ਟੀ. ਵੱਲੋਂ ਸੋਚੀ-ਸਮਝੀ ਸਾਜ਼ਿਸ਼ ਕਰਾਰ ਦੇਣ ਮਗਰੋਂ ਜਿੱਥੇ ਸੜਕ ਤੋਂ ਲੈ ਕੇ ਸੰਸਦ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਖਿਲਾਫ ਮਾਹੌਲ ਭਖਿਆ ਹੋਇਆ ਹੈ, ਉੱਥੇ ਹੀ ਇੰਨਾ ਹੱਲਾ ਹੋਣ ਮਗਰੋਂ ਵੀ ਵੱਡੀ ਖ਼ਬਰ ਹੈ ਕਿ ਅਜੈ ਮਿਸ਼ਰਾ ਟੇਨੀ ਨੂੰ ਅਸਤੀਫਾ ਦੇਣ ਲਈ ਨਹੀਂ ਕਿਹਾ ਜਾਵੇਗਾ।
ਸੂਤਰਾਂ ਦਾ ਕਹਿਣਾ ਹੈ ਕਿ ਮਾਮਲਾ ਉਸ ਦੇ ਪੁੱਤਰ ਨਾਲ ਸਬੰਧਤ ਹੈ ਨਾ ਕਿ ਉਸ ਨਾਲ ਅਤੇ ਇਸ ਮਾਮਲੇ ਵਿਚ ਅਦਾਲਤ ਜਾਂਚ ਦੀ ਨਿਗਰਾਨੀ ਕਰ ਰਹੀ ਹੈ, ਕੋਈ ਵੀ ਅਦਾਲਤ ਵਿੱਚ ਦਖ਼ਲ ਨਹੀਂ ਦੇ ਸਕਦਾ।
ਲਖੀਮਪੁਰ ਖੀਰੀ ‘ਤੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਆਉਣ ਮਗਰੋਂ ਸੰਸਦ ਵਿੱਚ ਬੁੱਧਵਾਰ ਨੂੰ ਜ਼ੋਰਦਾਰ ਹੰਗਾਮਾ ਹੋਇਆ। ਇਸ ਵਿਚਕਾਰ ਭਾਜਪਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਦਿੱਲੀ ਤਲਬ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਅੱਜ ਸੰਸਦ ਵਿੱਚ ਲਖੀਮਪੁਰ ਖੀਰੀ ਮਾਮਲੇ ‘ਤੇ ਕਿਹਾ ਕਿ ਇਹ ਕਾਂਡ ਇੱਕ ਸਾਜ਼ਿਸ਼ ਹੈ। ਹਰ ਕੋਈ ਜਾਣਦਾ ਹੈ ਕਿ ਇਸ ਘਟਨਾ ਪਿੱਛੇ ਕੌਣ ਅਤੇ ਕਿਸ ਦਾ ਪੁੱਤਰ ਸੀ। ਪਰ ਸਰਕਾਰ ਸੱਚ ਨੂੰ ਸਵੀਕਾਰ ਨਹੀਂ ਕਰਨਾ ਚਾਹੁੰਦੀ। ਅਸੀਂ ਚਾਹੁੰਦੇ ਹਾਂ ਕਿ ਅਜੇ ਮਿਸ਼ਰਾ ਟੈਨੀ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ।