ਲੁਧਿਆਣਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਆਈ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ, ਜਿਸ ਕਰਕੇ ਪ੍ਰਸ਼ਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਲਿਆ ਹੈ, ਜਿਸ ਅਧੀਨ ਐਤਵਾਰ ਨੂੰ ਵੀ ਲੁਧਿਆਣਾ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਸੰਬੰਧੀ ਡੀਸੀ ਦਫਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ, ਜਿਸ ਮੁਤਾਬਕ ਐਤਵਾਰ ਨੂੰ ਵੀ ਜ਼ਿਲ੍ਹੇ ਵਿੱਚ ਸਾਰੀਆਂ ਜ਼ਰੂਰੀ/ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਸਵੇਰੇ 5 ਵਜੇ ਤੋਂ ਸ਼ਾਮ 7.30 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਹਾਲਾਂਕਿ ਬਾਕੀ ਪਾਬੰਦੀਆਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਵੱਡੀ ਖਬਰ : ਬਟਾਲਾ ਦੇ Ex-MLA ਅਸ਼ਵਨੀ ਸੇਖੜੀ ਹੋਣਗੇ ਅਕਾਲੀ ਦਲ ਵਿੱਚ ਸ਼ਾਮਲ
ਦੱਸਣਯੋਗ ਹੈ ਕਿ ਲੁਧਿਆਣਾ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 37 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ 32 ਲੁਧਿਆਣਾ ਅਤੇ ਪੰਜ ਸੈਂਪਲਾਂ ਦੀ ਰਿਪੋਰਟ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹੈ। ਉਥੇ ਹੀ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆਂ, ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਅਤੇ ਇੱਕ ਮੁਕਤਸਰ ਨਾਲ ਸੰਬੰਧਤ ਹਨ।