ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਤੀਕਸ਼ਣ ਸੂਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਤੀਕਸ਼ਣ ਸੂਦ ਨੂੰ ਜਾਰੀ ਕੀਤੇ ਪੈਨਸ਼ਨ ਰਿਕਵਰੀ ਨੋਟਿਸ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਦਰਅਸਲ ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਭਾਜਪਾ ਆਗੂ ਤੀਕਸ਼ਣ ਸੂਦ ਨੂੰ ਵਾਧੂ ਪੈਨਸ਼ਨ ਦੀ ਵਸੂਲੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਸੀ।
ਇਹ ਹੁਕਮ ਹਾਈਕੋਰਟ ਨੇ ਤੀਕਸ਼ਨ ਸੂਦ ਵੱਲੋਂ ਪੈਨਸ਼ਨ ਰਿਕਵਰੀ ਨੋਟਿਸ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵਿਧਾਨ ਸਭਾ ਸਕੱਤਰ ਨੇ ਤੀਕਸ਼ਣ ਸੂਦ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਵਾਧੂ ਪੈਨਸ਼ਨ ਜਾਰੀ ਕੀਤੇ ਜਾਣ ਦੀ ਗੱਲ ਕਹੀ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਤੋਂ ਹੋਰ ਪੈਨਸ਼ਨ ਵਸੂਲਣ ਦੀ ਗੱਲ ਕਹੀ ਗਈ ਸੀ।
ਇਹ ਵੀ ਪੜ੍ਹੋ : ਹੁਣ ਬਜਟ ਸੈਸ਼ਨ ਨੂੰ ਲੈ ਕੇ CM ਮਾਨ ਤੇ ਰਾਜਪਾਲ ‘ਚ ਫਸਿਆ ਭੇਚ, ਪੁਰੋਹਿਤ ਨੇ ਨਹੀਂ ਦਿੱਤੀ ਮਨਜ਼ੂਰੀ
ਭਾਜਪਾ ਆਗੂ ਤੀਕਸ਼ਣ ਸੂਦ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਜਵਾਬ ਦਿੱਤਾ ਸੀ ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸਾਲ 2022 ‘ਚ ਪੰਜਾਬ ਸਰਕਾਰ ਨੇ ਵਿਧਾਇਕਾਂ ਅਤੇ ਮੰਤਰੀਆਂ ਦੀ ਪੈਨਸ਼ਨ ਘਟਾਉਣ ਦਾ ਫੈਸਲਾ ਕੀਤਾ ਸੀ। ਇਸ ਕਾਰਨ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਤੀਕਸ਼ਣ ਸੂਦ ਨੂੰ ਉਨ੍ਹਾਂ ਦੀ ਪੈਨਸ਼ਨ ਦੀ ਵਸੂਲੀ ਵੱਧ ਲੈਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: