ਗੈਂਗਸਟਰ ਰਾਜੂ ਠੇਠ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਸਥਾਨ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਤਲ ਵਿਚ ਸ਼ਾਮਲ ਪੰਜੇਂ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਦੋ ਸ਼ੂਟਰ ਰਾਜਸਥਾਨ ਅਤੇ ਤਿੰਨ ਹਰਿਆਣਾ ਤੋਂ ਫੜੇ ਗਏ ਦੱਸੇ ਜਾਂਦੇ ਹਨ। ਗੈਂਗਸਟਰ ਰਾਜੂ ਠੇਠ ਦੇ ਕਤਲ ਦੇ ਬਾਅਦ ਪੂਰੇ ਰਾਜਸਥਾਨ ਵਿਚ ਨਾਕਾਬੰਦੀ ਕਰ ਦਿੱਤੀ ਗਈ ਸੀ। ਪੂਰੇ ਸੂਬੇ ਵਿਚ ਸਥਿਤੀ ਸ਼ਾਂਤੀਪੂਰਨ ਹੈ ਤੇ ਪੁਲਿਸ ਨੇ ਸਥਿਤੀ ‘ਤੇ ਗੰਭੀਰਤਾ ਨਾਲ ਨਜ਼ਰ ਰੱਖੀ ਹੋਈ ਹੈ।
ਇਹ ਵੀ ਪੜ੍ਹੋ : AGTF ਦੀ ਵੱਡੀ ਕਾਰਵਾਈ, ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਵਿਖੇ ਕੀਤਾ ਕਾਬੂ
ਰਾਜੂ ਠੇਠ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ ਤੇ ਪਰਿਵਾਰ ਵਾਲੇ ਤੇ ਉਨ੍ਹਾਂ ਦੇ ਸਮਰਥਕ ਧਰਨੇ ‘ਤੇ ਬੈਠੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਰਾਜੂ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਦੱਸ ਦੇਈਏ ਕਿ ਰਾਜੂ ਠੇਠ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਦੇ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਲਈ ਸੀ। ਪਰ ਨਾਲ ਹੀ ਇਕ ਹੋਰ ਵਿਅਕਤੀ ਤਾਰਾਚੰਦ ਦੀ ਵੀ ਮੌਤ ਹੋ ਗਈ। ਜਿਸ ‘ਤੇ ਰੋਹਿਤ ਗੋਦਾਰਾ ਨੇ ਦੁੱਖ ਪ੍ਰਗਟਾਇਆ ਹੈ। ਉਸ ਨੇ ਕਿਹਾ ਕਿ ਇਸ ਲਈ ਮੈਂ ਉਨ੍ਹਾਂ ਦੇ ਪੂਰੇ ਪਰਿਵਾਰ ਤੇ ਸਮਾਜ ਤੋਂ ਮਾਫੀ ਮੰਗਦਾ ਹਾਂ। ਮੈਂ ਇਸ ਪਰਿਵਾਰ ਦੀ ਹਰ ਤਰੀਕੇ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰਾਂਗਾ। ਤਾਰਾਚੰਦ ਜੀ ਦੇ ਦੇਹਾਂਤ ਦਾ ਸਾਨੂੰ ਦੁੱਖ ਹੈ। ਇਸ ਨੁਕਸਾਨ ਦੀ ਭਰਪਾਈ ਤਾਂ ਅਸੀਂ ਨਹੀਂ ਕਰ ਸਕਦੇ ਪਰ ਇਨ੍ਹਾਂ ਨਾਲ ਸਾਡਾ ਕੋਈ ਲੈਣਦੇਣ ਨਹੀਂ ਸੀ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।
ਵੀਡੀਓ ਲਈ ਕਲਿੱਕ ਕਰੋ -: