ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਅਤੇ ਭਾਜਪਾ ਨੇਤਾਵਾਂ ਦਰਮਿਆਨ ਝੜਪ ਨੂੰ ਲੈ ਕੇ ਬੀਕੇਯੂ ਨੇਤਾ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ‘ਤੇ ਗੱਡੀਆਂ ਨਾਲ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਫਾਇਰਿੰਗ ਵੀ ਹੋਈ ਹੈ।
ਹੁਣ ਅਸੀਂ ਲਖੀਮਪੁਰ ਲਈ ਰਵਾਨਾ ਹੋ ਰਹੇ ਹਾਂ ਅਤੇ ਅਸੀਂ ਕਿਸਾਨਾਂ ਦੇ ਵਿਚਕਾਰ ਜਾ ਕੇ ਹੋਰ ਅਪਡੇਟ ਦੇਵਾਂਗੇ। ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਖੀਮਪੁਰ ਖੀਰੀ ਵਿੱਚ ਗੱਡੀ ਚੜ੍ਹਾ ਦਿੱਤੀ ਗਈ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਇਸ ਹੰਗਾਮੇ ਵਿੱਚ ਤਿੰਨ ਗੱਡੀਆਂ ਨੂੰ ਅੱਗ ਲਾ ਦਿੱਤੀ ਗਈ ਹੈ ਅਤੇ ਭਾਰੀ ਹੰਗਾਮੇ ਤੋਂ ਬਾਅਦ ਫੋਰਸ ਮੌਕੇ ‘ਤੇ ਮੌਜੂਦ ਹੈ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸ ਘਟਨਾ ‘ਤੇ ਅਖਿਲੇਸ਼ ਯਾਦਵ ਨੇ ਇੱਕ ਟਵੀਟ ਕਰਕੇ ਲਿਖਿਆ ਕਿ ਭਾਜਪਾ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਸ਼ਾਂਤੀਪੂਰਵਕ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁਚਲਣਾ ਬਹੁਤ ਹੀ ਗੈਰ-ਮਨੁੱਖੀ ਤੇ ਜ਼ਾਲਮਾਨਾ ਕਾਰਵਾਈ ਹੈ। ਸੂਬਾਈ ਭਾਜਪਾ ਵਰਕਰਾਂ ਦਾ ਜ਼ੁਲਮ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਹ ਸਥਿਤੀ ਬਣੀ ਰਹੀ ਤਾਂ ਯੂਪੀ ਵਿੱਚ ਭਾਜਪਾ ਨਾ ਤਾਂ ਗੱਡੀ ਰਾਹੀਂ ਚੱਲ ਸਕਣਗੇ, ਨਾ ਉਤਰ ਸਕਣਗੇ।
ਇਹ ਵੀ ਪੜ੍ਹੋ : ਲਖੀਮਪੁਰ-ਖੀਰੀ ‘ਚ ਵੱਡਾ ਬਵਾਲ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਚੜ੍ਹਾ ਦਿੱਤੀ ਗੱਡੀ, (ਵੀਡੀਓ)
ਯੂਪੀ ਦੇ ਲਖੀਮਪੁਰ ਖੀਰੀ ਦੇ ਬਨਬੀਰਪੁਰ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਤੋਂ ਪਹਿਲਾਂ ਵੱਡਾ ਹੰਗਾਮਾ ਹੋ ਗਿਆ। ਤਿਕੁਨੀਆ ਵਿੱਚ ਉਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਲਈ ਖੜ੍ਹੇ ਕਿਸਾਨਾਂ ਦੀ ਭਾਜਪਾ ਆਗੂਆਂ ਨਾਲ ਝੜਪ ਹੋ ਗਈ।
ਕਿਸਾਨਾਂ ਦਾ ਦੋਸ਼ ਹੈ ਕਿ ਇਸੇ ਦੌਰਾਨ ਮੁਜ਼ਾਹਰਾ ਕਰ ਰਹੇ ਕਿਸਾਨਾਂ ‘ਤੇ ਭਾਜਪਾ ਆਗੂਆਂ ਵਿੱਚੋਂ ਹੀ ਕਿਸੇ ਨੇ ਗੱਡੀ ਚੜ੍ਹਾ ਦਿੱਤੀ ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ। ਗੱਡੀ ਚੜ੍ਹਾਉਣ ਤੋਂ ਬਾਅਦ ਭੜਕੇ ਕਿਸਾਨਾਂ ਨੇ ਕਈ ਗੱਡੀਆਂ ਫੂਕ ਦਿੱਤੀਆਂ। ਇਸ ਘਟਨਾ ਵਿੱਚ ਦੋ ਤੋਂ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।