ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਪੰਜਾਬ ਪੁਲਿਸ ਵੱਲੋਂ ਇੱਕ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਹੈ ਜੋ ਕਿ ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਹੈ ਤੇ ਜਿਸ ਨੂੰ ਪਾਕਿਸਤਾਨ ਦਾ ਸਮਰਥਨ ਹਾਸਲ ਹੈ।
https://x.com/DGPPunjabPolice/status/1873344290010853590
ਬਟਾਲਾ ਪੁਲਿਸ ਨੇ ਘਨੀ ਕੇ ਬਾਂਗਰ ਪੁਲਿਸ ਸਟੇਸ਼ਨ ਬਟਾਲਾ ਅਤੇ ਵਡਾਲਾ ਬਾਂਗਰ ਪੁਲਿਸ ਚੌਕੀ ਗੁਰਦਾਸਪੁਰ ‘ਤੇ ਹੋਏ ਗ੍ਰੇਨੇਡ ਹਮਲਿਆਂ ਦੇ ਦੋ ਹਾਈ-ਪ੍ਰੋਫਾਈਲ ਮਾਮਲਿਆਂ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਅਣਥੱਕ ਕੋਸ਼ਿਸ਼ਾਂ ਤੋਂ ਬਾਅਦ, ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਮਾਸਟਰ ਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਜੋ ਕਿ ਅਰਮੇਨੀਆ ਵਿੱਚ ਰਹਿੰਦਿਆਂ ਵਿਦੇਸ਼ੀ ਮੂਲ ਦੇ ਹੈਪੀ ਪਾਸੀਅਨ ਅਤੇ ਸ਼ਮਸ਼ੇਰ ਉਰਫ਼ ਹਨੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
ਦੋ ਮੁਲਜ਼ਮਾਂ ਨੂੰ ਬਰਾਮਦਗੀ ਲਈ ਲਿਜਾਇਆ ਗਿਆ ਜਦੋਂ ਉਨ੍ਹਾਂ ਨੇ ਹਿਰਾਸਤ ਵਿੱਚੋਂ ਭੱਜਣ ਲਈ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕੀਤੀ ਅਤੇ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਹਥਿਆਰ ਜਿਸ ਵਿੱਚ ਇੱਕ 9 ਐਮ.ਐਮ. ਗਲੋਕ-26 ਪਿਸਤੌਲ (ਆਸਟ੍ਰੀਆ ਵਿੱਚ ਬਣੀ) ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: