ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪਟਿਆਲਾ ਵਿਖੇ ਤਾਇਨਾਤ ਏਐੱਸਆਈ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਮੁਲਜ਼ਮ ਏਐੱਸਆਈ ਦੀ ਪਛਾਣ ਰਘੁਵੀਰ ਸਿੰਘ ਵਜੋਂ ਹੋਈ ਹੈ। ਉਸ ‘ਤੇ ਰਿਸ਼ਵਤ ਵਜੋਂ 6 ਲੱਖ ਰੁਪਏ ਲੈਣ ਅਤੇ 4 ਲੱਖ ਰੁਪਏ ਹੋਰ ਮੰਗਣ ਦੇ ਦੋਸ਼ ਹਨ। ਰਘੁਵੀਰ ਸਿੰਘ ਨੂੰ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਦਰਜ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਕੱਢਿਆ ਜਾਵੇਗਾ ਨਿਕਲੇਗਾ ਡਰਾਅ
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਏਐੱਸਆਈ ਸਬੰਧਤ ਥਾਣੇ ਵਿਚ ਉਸ ਖ਼ਿਲਾਫ਼ ਦਰਜ ਕੀਤੇ ਇਕ ਮੁਕੱਦਮੇ ਦੀ ਜਾਂਚ ਵਿਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏਐੱਸਆਈ 27 ਅਪ੍ਰੈਲ 2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਤੇ ਰਘੁਵੀਰ ਸਿੰਘ ਖਿਲਾਫ ਮਿਲੀ ਗਈ ਸ਼ਿਕਾਇਤ ਸਹੀ ਗਈ ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਨਾਲ ਹੀ ਮੁਲਜ਼ਮ ਰਘੁਵੀਰ ਸਿੰਘ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।