ਮੋਗਾ-ਕੋਟਕਪੂਰਾ ਬਾਈਪਾਸ ‘ਤੇ ਬਾਈਕ ਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ। ਨਾਜ਼ੁਕ ਹਾਲਤ ਵਿਚ ਬਾਈਕ ਸਵਾਰ ਨੂੰ ਲੋਕਾਂ ਨੇ ਹਸਪਤਾਲ ਭਰਤੀ ਕਰਵਾਇਆ। ਮੌਕੇ ‘ਤੇ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ ਕੇ ਉਸ ਦੀ ਮਾਰਕੁਟਾਈ ਕੀਤੀ।
ਫਿਲਹਾਲ ਅਜੇ ਤੱਕ ਬਾਈਕ ਸਵਾਰ ਦੀ ਪਛਾਣ ਨਹੀਂ ਹੋ ਸਕੀ ਹੈ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਰਜੈਂਸੀ ਵਿਚ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਬਾਈਪਾਸ ‘ਤੇ ਐਕਸੀਡੈਂਟ ਹੋ ਗਿਆ ਹੈ। ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਇਕ ਨੌਜਵਾਨ ਗੰਭੀਰ ਹਾਲਤ ਵਿਚ ਉਥੇ ਪਿਆ ਸੀ, ਤੁਰੰਤ ਉਸ ਨੂੰ ਚੁੱਕ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
























