ਲੁਧਿਆਣਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋ ਬਾਈਕ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਤੋਂ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ 18 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮਰਹੂਮ ਅਜੀਤ ਪਵਾਰ ਦੀ ਪਤਨੀ ਹੋਣਗੇ ਮਹਾਰਾਸ਼ਟਰ ਦੇ ਡਿਪਟੀ CM, ਸ਼ਾਮ ਨੂੰ ਚੁੱਕਣਗੇ ਸਹੁੰ
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਜ਼ਮ ਇਹ ਮੋਟਰਸਾਈਕਲ ਚੋਰੀ ਕਰਕੇ ਵੇਚਦੇ ਸਨ ਜੋ ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਜਾਂਦੇ ਸਨ। ਗ੍ਰਿਫਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਗਈ ਤਾਂ 2 ਹੋਰ ਮੁਲਜ਼ਮਾਂ ਬਾਰੇ ਪਤਾ ਲੱਗਾ ਹੈ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਆਏ ਦਿਨ ਬਾਈਕ ਚੋਰੀ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਜਿਸ ਕਰਕੇ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੀ ਲਗਾਤਾਰ ਤਲਾਸ਼ ਕੀਤੀ ਜਾ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -:
























