ਸਮਾਣਾ ਵਿਖੇ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਜਿਥੇ ਪਿਓ ਮੋਟਰਸਾਈਕਲ ‘ਤੇ ਆਪਣੀਆਂ 2 ਧੀਆਂ ਨੂੰ ਬਿਠਾ ਕੇ ਕਿਤੇ ਜਾ ਰਿਹਾ ਸੀ ਕਿ ਰਸਤੇ ਵਿਚ ਇੱਟਾਂ ਦੇ ਭੱਟੇ ਕੋਲ ਕੰਬਾਈਨ ਦੇ ਨਾਲ ਬਾਈਕ ਦੀ ਟੱਕਰ ਹੋ ਗਈ ਜਿਸ ਕਰਕੇ ਮਨਜੋਤ ਕੌਰ ਜਿਸ ਦੀ ਉਮਰ 10 ਸਾਲ ਦੱਸੀ ਜਾ ਰਹੀ ਹੈ, ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਪਿਤਾ ਤੇ ਛੋਟੀ ਧੀ ਜਸਪ੍ਰੀਤ ਕੌਰ ਜੋ ਮਹਿਜ਼ 2 ਸਾਲ ਦੀ ਹੈ, ਪਟਿਆਲਾ ਰਾਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਪਿਓ ਨੇ ਵੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਡਾਕਟਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਕ ਕੁੜੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੀ ਕੁੜੀ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਇਹ ਵੀ ਖਬਰ ਹੈ ਕਿ ਕੰਬਾਈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੇ ਬਾਅਦ ਪੂਰੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ। ਮ੍ਰਿਤਕ ਗੁਰਮੀਤ ਸਿੰਘ ਦੀ ਮੌਤ ਦੇ ਬਾਅਦ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਚਾਲੂ, ਅਧਿਕਾਰੀਆਂ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫਰਾਰ ਹੋਏ ਕੰਬਾਈਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਸ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























