ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ।
ਮਜੀਠੀਆ ਲਗਭਗ 7 ਮਹੀਨੇ ਤੋਂ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਹਨ। ਦੂਜੇ ਪਾਸੇ ਅੱਜ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੀ ਉਨ੍ਹਾਂ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਸਨ। ਮਜੀਠੀਆ ਨੂੰ ਜ਼ਮਾਨਤ ਮਿਲਣ ਮਗਰੋਂ ਅਰਸ਼ਦੀਪ ਕਲੇਰ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸੱਚ ਤੇ ਸੰਵਿਧਾਨ ਦੀ ਜਿੱਤ ਹੋਈ ਹੈ। ਮਜੀਠੀਆ ‘ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਇਨਸਾਫ਼ ਕੀਤਾ ਹੈ।ਅਦਾਲਤਾਂ ‘ਚ ਸਬੂਤ ਤੇ ਸੱਚ ਚੱਲਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























