ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਘਰ ਈਡੀ ਦੀ ਰੇਡ ਪਿੱਛੋਂ ਸਿਆਸਤ ਕਾਫ਼ੀ ਭਖ਼ ਗਈ ਹੈ। ਇਸ ਮੁੱਦੇ ਨੂੰ ਲੈ ਕੇ ਸੀ.ਐੱਮ. ਚੰਨੀ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਮਜੀਠੀਆ ਵੀ ਹੁਣ ਸੀ.ਐੱਮ. ਚੰਨੀ ਨੂੰ ਘੇਰਦੇ ਨਜ਼ਰ ਆ ਰਹੇ ਹਨ।
ਮਜੀਠੀਆ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਹੁ-ਕਰੋੜੀ ਘਪਲਾ ਕੀਤਾ ਗਿਆ ਹੈ, ਜਿਸ ਦਾ ਉਹ ਭਲਕੇ ਪਰਦਾਫਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਲਕੇ 12 ਵਜੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਗਏ ਇੱਕ ਵੱਡੇ ਘਪਲੇ ਨੂੰ ਲੈ ਕੇ ਖੁਲਾਸਾ ਕਰੇਗਾ।
ਦੱਸਣਯੋਗ ਹੈ ਕਿ ਪੰਜਾਬ ਵਿਚ ਚੋਣਾਂ ਦੇ ਐਲਾਨ ਤੋਂ ਬਾਅਦ ਈਡੀ ਨੇ ਰੇਡ ਦੌਰਾਨ ਸੀ.ਐੱਮ. ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਈਡੀ ਦਾ ਦਾਅਵਾ ਹੈ ਕਿ ਭੁਪਿੰਦਰ ਤੇ ਉਸ ਦੇ ਸਾਥੀਆਂ ਤੋਂ ਲਗਭਗ 10 ਕਰੋੜ ਦੀ ਰਕਮ ਬਰਾਮਦ ਕੀਤੀ ਗਈ। ਇਸ ‘ਚ 8 ਕਰੋੜ ਭੁਪਿੰਦਰ ਹਨੀ ਦੇ ਘਰ ਤੋਂ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪ੍ਰਾਪਰਟੀ ਦੇ ਕਾਗਜ਼ਾਤ ਤੇ ਕੀਮਤੀ ਸਾਮਾਨ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਨੇ ਅੱਜ ਇਸ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਮੁੱਖ ਮੰਤਰੀ ਚੰਨੀ ਦੇ ਸ਼ਾਮਲ ਹੋਣ ਦੇ ਦੋਸ਼ ਲਾਏ। ਹਾਲਾਂਕਿ ਕਾਂਗਰਸ ਨੇ ਇਸ ਨੂੰ ਮੁੱਖ ਮੰਤਰੀ ਚੰਨੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ।