ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਉਡਾਣ ਭਰਦੇ ਹੀ ਜਹਾਜ਼ ਨਾਲ ਪੰਛੀ ਟਕਰਾ ਗਿਆ। ਜਲਦਬਾਜ਼ੀ ਵਿੱਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਹਾਜ਼ ਦੇ ਸੁਰੱਖਿਅਤ ਵਾਪਸ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਉਤਾਰ ਲਿਆ ਗਿਆ। ਜਹਾਜ਼ ‘ਚ 185 ਯਾਤਰੀ ਸਵਾਰ ਸਨ। ਸਾਰੇ ਯਾਤਰੀ ਸੁਰੱਖਿਅਤ ਹਨ। ਬਾਅਦ ਦੁਪਹਿਰ ਯਾਤਰੀਆਂ ਨੂੰ ਦੂਜੀ ਫਲਾਈਟ ਰਾਹੀਂ ਸ੍ਰੀਨਗਰ ਭੇਜ ਦਿੱਤਾ ਗਿਆ।
ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੰਬਰ 6E-6077 ਬੁੱਧਵਾਰ ਸਵੇਰੇ 7:55 ‘ਤੇ ਚੰਡੀਗੜ੍ਹ ਤੋਂ ਸ਼੍ਰੀਨਗਰ ਲਈ ਰਵਾਨਾ ਹੋਈ। ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਜਹਾਜ਼ ਪੰਛੀ ਨਾਲ ਟਕਰਾ ਗਿਆ। ਪਾਇਲਟ ਨੇ ਤੁਰੰਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਚੰਡੀਗੜ੍ਹ ਏਅਰਪੋਰਟ ਅਥਾਰਟੀ ਨੂੰ ਬਰਡ ਹਿੱਟ ਘਟਨਾ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਏਅਰਪੋਰਟ ਅਥਾਰਟੀ ਹਰਕਤ ‘ਚ ਆ ਗਈ।
ਇਹ ਵੀ ਪੜ੍ਹੋ : 200 ਸਾਲ ਪੁਰਾਣੇ ਆਲੀਸ਼ਾਨ ਹੋਟਲ ‘ਚ ਰੁਕਣਗੇ PM ਮੋਦੀ, ਜਾਣੋ ਇਸ ਦੀ ਖਾਸੀਅਤ ਤੇ ਇਕ ਦਿਨ ਦਾ ਕਿਰਾਇਆ
ਇਸ ਸਬੰਧੀ ਚੰਡੀਗੜ੍ਹ ਏਅਰਪੋਰਟ ਦੇ CEO ਰਾਕੇਸ਼ ਰੰਜਨ ਸਹਾਏ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਵਾਪਰੀ ਹੈ। ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਨਾਲ ਪੰਛੀ ਟਕਰਾਉਣ ਤੋਂ ਬਾਅਦ ਇਸ ਨੂੰ ਸੁਰੱਖਿਅਤ ਹਵਾਈ ਅੱਡੇ ‘ਤੇ ਉਤਾਰਿਆ ਗਿਆ ਹੈ। ਸੀਈਓ ਰਾਕੇਸ਼ ਰੰਜਨ ਨੇ ਦੱਸਿਆ ਕਿ ਬਰਡ ਹਿੱਟ ਦੀ ਘਟਨਾ ਤੋਂ ਬਾਅਦ ਫਲਾਈਟ ਰੱਦ ਕਰ ਦਿੱਤੀ ਗਈ ਸੀ।
CEO ਨੇ ਦੱਸਿਆ ਕਿ ਇਸ ਤੋਂ ਬਾਅਦ ਦੁਪਹਿਰ 3 ਵਜੇ ਯਾਤਰੀਆਂ ਨੂੰ ਦੂਜੀ ਫਲਾਈਟ ਰਾਹੀਂ ਸ਼੍ਰੀਨਗਰ ਭੇਜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਜਦੋਂ ਫਲਾਈਟ ਨੂੰ ਰੱਦ ਕਰਨਾ ਪਿਆ ਤਾਂ ਇਨ੍ਹਾਂ ਵਿੱਚੋਂ ਪੰਜ ਯਾਤਰੀਆਂ ਨੇ ਏਅਰਲਾਈਨਜ਼ ਤੋਂ ਆਪਣੀਆਂ ਟਿਕਟਾਂ ਦਾ ਰਿਫੰਡ ਲੈ ਲਿਆ।
ਵੀਡੀਓ ਲਈ ਕਲਿੱਕ ਕਰੋ -: