ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਭਾਰਤੀ ਜਨਤਾ ਪਾਰਟੀ ਨੇ ਵੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਜਬਾ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਲੋਕ ਸਭਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਜੋਂ ਕਮਾਨ ਸੰਭਾਲਣਗੇ।
ਸੂਬਾ ਭਾਜਪਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਦੇ ਇੰਚਾਰਜ ਦੇ ਅਹੁਦੇ ‘ਤੇ ਅਵਿਨਾਸ਼ ਰਾਏ ਖੰਨਾ ਨੂੰ, ਲੁਧਿਆਣਾ ਲੋਕ ਸਭਾ ਦੇ ਇੰਚਾਰਜ ਵਜੋਂ ਰਜਿੰਦਰ ਮੋਹਨ ਸਿੰਘ ਛੀਨਾ, ਗੁਰਦਾਸਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਪ੍ਰੋ. ਰਜਿੰਦਰ ਭੰਡਾਰੀ, ਜਲੰਧਰ ਲੋਕ ਸਭਾ ਦੇ ਇੰਚਾਰਜ ਵਜੋਂ ਨਰਿੰਦਰ ਪਰਮਾਰ, ਫਿਰੋਜ਼ਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਮੋਹਨ ਲਾਲ ਗਰਗ, ਫਰੀਦਕੋਟ ਲੋਕ ਸਭਾ ਦੇ ਇੰਚਾਰਜ ਵਜੋਂ ਡੀ. ਪੀ. ਚੰਦਨ, ਖਡੂਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਕੇਵਲ ਕੁਮਾਰ, ਫਤਹਿਗੜ੍ਹ ਸਾਹਿਬ ਲੋਕ ਸਭਾ ਦੇ ਇੰਚਾਰਜ ਸ਼ਿਵਬੀਰ ਸਿੰਘ ਰਾਜਨ, ਸੰਗਰੂਰ ਲੋਕ ਸਭਾ ਦੇ ਇੰਚਾਰਜ ਵਜੋਂ ਬਿਕਰਮਜੀਤ ਸਿੰਘ ਚੀਮਾ, ਪਟਿਆਲਾ ਲੋਕ ਸਭਾ ਦੇ ਇੰਚਾਰਜ ਵਜੋਂ ਸੰਜੀਵ ਭਾਰਦਵਾਜ, ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਨਰੇਸ਼ ਸ਼ਰਮਾ ਅਤੇ ਬਠਿੰਡਾ ਲੋਕ ਸਭਾ ਦੇ ਇੰਚਾਰਜ ਵਜੋਂ ਡਾ: ਸੁਭਾਸ਼ ਵਰਮਾ ਨੂੰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਡਾ. ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਆਗੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਜਥੇਬੰਦੀ ਦੇ ਕੰਮ ਅਤੇ ਵਿਚਾਰਧਾਰਾ ਤੋਂ ਚੰਗੀ ਤਰ੍ਹਾਂ ਜਾਣੂ ਹਨI ਇਸ ਲਈ ਇਨ੍ਹਾਂ ਸਾਰਿਆਂ ਦੀਆਂ ਸੰਗਠਨ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਜ਼ਿੰਮੇਵਾਰੀ ਇਨ੍ਹਾਂ ਨੂੰ ਸੌਂਪੀ ਗਈ ਹੈ। ਇਹ ਸਾਰੇ ਆਪਣੀ ਜਿੰਮੇਵਾਰੀ ਬਾਖ਼ੂਬੀ ਨਿਭਾਉਣਗੇ।