ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ‘ਚ ਉਤਸ਼ਾਹ ਵਧਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇੰਦਰ ਇਕਬਾਲ ਸਿੰਘ ਅਟਵਾਲ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਭਾਜਪਾ ਵਿਚ ਸ਼ਾਮਲ ਹੋਏ ਸਨ। ਇੰਦਰ ਇਕਬਾਲ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।
ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਸੋਮਵਾਰ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਅਤੇ ਉੱਚ ਲੀਡਰਸ਼ਿਪ ਰਿੰਕੂ ਦੇ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ : ਗੈਂਗਸਟਰਾਂ ਵਿਚਾਲੇ ਛਿੜੀ ਜੰਗ, ਬੰਬੀਹਾ ਗੈਂਗ ਨੇ ਜੱਗੂ ਨੂੰ ਦਿੱਤੀ ਧਮਕੀ, ਫੇਸਬੁੱਕ ‘ਤੇ ਪਾਈ ਪੋਸਟ
ਦੂਜੇ ਪਾਸੇ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਦੀ ਪਤਨੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਐਲਾਨ ਕੀਤਾ ਹੈ ਕਿ ਇਹ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ 10 ਮਈ ਨੂੰ ਹੋਣੀ ਹੈ, ਜਦਕਿ ਇਸ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: