ਅਭਿਨੇਤਰੀ ਅਤੇ ਰਾਜਨੇਤਾ ਖੁਸ਼ਬੂ ਸੁੰਦਰ ਕੋਰੋਨਾ ਪੌਜੇਟਿਵ ਪਾਈ ਗਈ ਹੈ। ਖੁਸ਼ਬ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ ਅਤੇ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਖੁਸ਼ਬੂ ਨੇ ਕਿਹਾ ਕਿ ਉਹ ਇਕੱਲੇ ਰਹਿਣਾ ਬਿਲਕੁਲ ਵੀ ਪਸੰਦ ਨਹੀਂ ਕਰਦੀ। ਦੱਖਣ ਭਾਰਤੀ ਫਿਲਮਾਂ ਦੀ ਇਸ ਮਸ਼ਹੂਰ ਅਭਿਨੇਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਕੋਵਿਡ ਦੀਆਂ ਪਿਛਲੀਆਂ ਦੋ ਲਹਿਰਾਂ ਤੋਂ ਬਚਣ ਤੋਂ ਬਾਅਦ, ਕੋਵਿਡ ਨੇ ਆਖਰਕਾਰ ਮੈਨੂੰ ਸੰਕਰਮਿਤ ਕਰ ਦਿੱਤਾ।” ਖੁਸ਼ਬੂ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ੁਕਾਮ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਸੀ ਜਿਸ ਵਿੱਚ ਉਹ ਸੰਕਰਮਿਤ ਪਾਈ ਗਈ ਹੈ। ਅਦਾਕਾਰਾ ਨੇ ਕਿਹਾ, ”ਮੈਂ ਖੁਦ ਨੂੰ ਅਲੱਗ ਕਰ ਲਿਆ ਹੈ। ਮੈਨੂੰ ਇਕੱਲੇ ਰਹਿਣਾ ਬਿਲਕੁਲ ਵੀ ਪਸੰਦ ਨਹੀਂ ਹੈ। ਅਗਲੇ ਪੰਜ ਦਿਨਾਂ ਤੱਕ ਮੇਰਾ ਮਨੋਰੰਜਨ ਕਰਦੇ ਰਹੋ ਅਤੇ ਜੇਕਰ ਤੁਹਾਨੂੰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਟੈਸਟ ਕਰਵਾਓ।”
ਇਹ ਵੀ ਪੜ੍ਹੋ : ਪੰਜਾਬ ਚੋਣਾਂ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਹੋਈ ਸ਼ਾਮਿਲ
ਜ਼ਿਕਰਯੋਗ ਹੈ ਕਿ ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੀ ਖੁਸ਼ਬੂ ਸੁੰਦਰ ਨੇ ਪਿਛਲੇ ਸਾਲ ਅਕਤੂਬਰ ਵਿੱਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕੁੱਝ ਘੰਟਿਆਂ ਬਾਅਦ ਉਹ ਦਿੱਲੀ ਆ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਈ ਸੀ। ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਕਾਂਗਰਸੀ ਆਗੂ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਇੱਕ ਰਾਸ਼ਟਰ ਵਜੋਂ ਅੱਗੇ ਵੱਧਣਾ ਚਾਹੁੰਦੇ ਹਾਂ ਤਾਂ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਆਗੂ ਦੀ ਲੋੜ ਹੈ ਜੋ ਦੇਸ਼ ਨੂੰ ਸਹੀ ਦਿਸ਼ਾ ਵਿੱਚ ਲੈ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: