ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਸੱਤਾ ਵਿਚ ਆਏ ਇੱਕ ਮਹੀਨਾ ਪੂਰਾ ਹੋਣ ਵਾਲਾ ਹੈ। ਇਸ ‘ਤੇ ਭਾਜਪਾ ਆਗੂ ਵਿਜੈ ਸਾਂਪਲਾਂ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਸਾਂਪਲਾ ਨੇ ਟਵੀਟ ਕਰਕੇ ਕਿਹਾ ਕਿ ‘ ਭ੍ਰਿਸ਼ਟਾਚਾਰ, ਗੈਂਗਵਾਰ, ਬੇਰੋਜ਼ਗਾਰ ਅਧਿਆਪਕਾਂ ਦਾ ਧਰਨਾ, ਈਟੀਟੀ ਅਧਿਆਪਕਾਂ ਦਾ ਧਰਨਾ, ਕਿਸਾਨਾਂ ‘ਤੇ ਲਾਠੀਚਾਰਜ, ਕਿਸਾਨਾਂ ਦਾ ਬਿਜਲੀ ਕੱਟ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਨਾਲ ‘ਆਪ’ ਦੀ ਅਸਫ਼ਲ ਸਰਕਾਰ ਦਾ ਪਹਿਲਾ ਅਸਫ਼ਲ ਮਹੀਨਾ ਸਮਾਪਤ’ ਹੋਇਆ।
ਗੌਰਤਲਬ ਹੈ ਕਿ ਪੰਜਾਬ ਦੇ CM ਭਗਵੰਤ ਮਾਨ ਵੀਰਵਾਰ ਨੂੰ ਬਾਬਾ ਸਾਹਿਬ ਜੀ ਦੀ ਜਯੰਤੀ ਮੌਕੇ ਜਲੰਧਰ ਪਹੁੰਚੇ ਸਨ । ਇਸ ਮੌਕੇ ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ. ਅੰਬੇਡਕਰ ਨੂੰ ਸ਼ਰਧਾਂਜਲੀ ਦਿੰਦਿਆਂ ਕਈ ਵੱਡੇ ਐਲਾਨ ਕੀਤੇ । ਇਸ ਦੌਰਾਨ CM ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਸਰਕਾਰ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ ।
ਵੀਡੀਓ ਲਈ ਕਲਿੱਕ ਕਰੋ -: