BJP leader statement against : ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀਆਂ ਗਈਆਂ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਕੀਤੀਆਂ ਗਈਆਂ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨੂੰ ਇਸ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਯਕੀਨੀ ਬਣਾਉਣ ਲਈ ਕਿਹਾ ਕਿ ਸਿੱਖਾਂ ਦੀ ਸਰਵਉਚ ਸੰਸਥਾ ਦੇ ਮੁਖੀ ਦਾ ਮਾਣ ਸਨਮਾਨ ਕਿਸੇ ਵੀ ਤਰੀਕੇ ਹੇਠਾਂ ਨਾਲ ਲਾਇਆ ਜਾਵੇ। ਉਨ੍ਹਾਂ ਨੇ ਆਪਣੇ ਬਿਆਨ ‘ਤੇ ਗਰੇਵਾਲ ਨੂੰ ਆਪਣਾ ਬਿਆਨ ਵਾਪਿਸ ਲੈ ਕੇ ਮਾਫੀ ਮੰਗਣ ਲਈ ਕਿਹਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗਰੇਵਾਲ ਨੇ ਨਾ ਸਿਰਫ ਸਿੰਘ ਸਾਹਿਬ ਦੀ ਬੇਇਜ਼ਤੀ ਕੀਤੀ ਹੈ ਸਗੋਂ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਰਡਸ਼ਿਪ ਨੂੰ ਤੁਰੰਤ ਹਰਜੀਤ ਗਰੇਵਾਲ ਨੂੰ ਇਸ ਬਿਆਨ ‘ਤੇ ਝਾੜ ਪਾਉਣੀ ਚਾਹੀਦੀ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਆਗੂ ਨੇ ਸਿੰਘ ਸਾਹਿਬ ਬਾਰੇ ਮੰਦੀ ਬਿਆਨਬਾਜ਼ੀ ਕੀਤੀ ਹੈ ਹਾਲਾਂਕਿ ਸਿੰਘ ਸਾਹਿਬ ਨੇ ਤਾਂ ਸ਼੍ਰੋਮਣੀ ਕਮੇਟੀ ਦੇ 100ਵੇਂ ਸਥਾਪਨਾ ਦਿਵਸ ਮੌਕੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੀ ਹੀ ਗੱਲ ਕੀਤੀ ਸੀ। ਉਨ੍ਹਾਂ ਨੇ ਤਾਂ ਸਿਰਫ ਸਿੱਖ ਭਾਈਚਾਰੇ ਨੂੰ ਸਿੰਖ ਵਿਰੋਧੀ ਤਾਕਤਾਂ ਵੱਲੋਂ ਸਿੱਖੀ ਸਿਧਾਂਤਾਂ, ਸਿੱਖ ਧਾਰਮਿਕ ਅਸਥਾਨਾਂ ਤੇ ਸੰਸਥਾਵਾ ’ਤੇ ਕੀਤੇ ਜਾ ਰਹੇ ਹਮਲਿਆਂ ਤੋਂ ਬਾਰੇ ਹੀ ਚੌਕਸ ਕੀਤਾ ਸੀ। ਅਕਾਲੀ ਆਗੂ ਨੇ ਕਿਹਾ ਕਿ ਗਰੇਵਾਲ ਜਾਂ ਭਾਜਪਾ ਦਾ ਕੋਈ ਵੀ ਆਗੂ ਸਿੱਖਾਂ ਦੀ ਸਰਵ ਉਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਉਣ ਦਾ ਯਤਨ ਨਾ ਕਰੇ ਤੇ ਸ਼੍ਰੋਮਣੀ ਅਕਾਲੀ ਦਲ ਸਿੰਘ ਸਾਹਿਬ ਵੱਲੋਂ ਕੱਲ੍ਹ ਪੰਥਕ ਇਕੱਠ ਵਿਚ ਦਿੱਤੇ ਗਏ ਬਿਆਨ ਦਾ ਪੂਰੇ ਦਿਲੋਂ ਸਵਾਗਤ ਕਰਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਕਿਸੇ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ ਬਲਕਿ ਹਰ ਕਿਸੇ ਨੂੰ ਸਿੰਘ ਸਾਹਿਬ ਅਤੇ ਜਿਸ ਦੇ ਉਹ ਜਥੇਦਾਰ ਹਨ, ਉਸ ਥਾਂ ਦਾ ਸਤਿਕਾਰ ਦੇਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ EVM ‘ਤੇ ਦਿੱਤੇ ਗਏ ਬਿਆਨ ਨੂੰ ਬੀਜੇਪੀ ਦੇ ਸੀਨੀਅਰ ਸਿੱਖ ਆਗੂ ਹਰਜੀਤ ਸਿੰਘ ਗਰੇਵਾਲ ਨੇ ਇੱਕ ਇੰਟਰਵਿਊ ਵਿੱਚ ਸ਼ਰਮਨਾਕ ਦੱਸਿਆ ਸੀ,ਉਨ੍ਹਾਂ ਨੇ ਕਿਹਾ ਸੀ ‘ਜਥੇਦਾਰ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ ਹੈ,ਗਰੇਵਾਲ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਕੋਈ ਗ਼ਲਤ ਕੰਮ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਜਥੇਦਾਰ ਪਹਿਲਾਂ ਹੀ ਸਿੱਖਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਬਿਆਨ ਦੇ ਚੁੱਕੇ ਨੇ,ਸਿਰਫ਼ ਇੰਨਾਂ ਹੀ ਨਹੀਂ ਗਰੇਵਾਲ ਨੇ ਤੰਜ ਕੱਸ ਦੇ ਹੋਏ ਕਿਹਾ ਸੀ ਜਥੇਦਾਰ ਹਰਪ੍ਰੀਤ ਸਿੰਘ ਇੱਕ ਪਰਿਵਾਰ ਦੀ ਪੁਸ਼ਤ ਪਨਾਈ ਕਰਦੇ ਹਨ।