ਦਿੱਲੀ ਭਾਜਪਾ ਨੇਤਾ ਤੇਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆਉਣ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਣੀ ਸੀ ਪਰ ਹਾਈਕੋਰਟ ਵੱਲੋਂ ਸੁਣਵਾਈ ਨੂੰ ਮੰਗਲਵਾਰ ਤੱਕ ਟਾਲ ਦਿੱਤਾ ਗਿਆ ਹੈ।
ਬੱਗਾ ਨੂੰ ਲੈਣ ਗਈ ਟੀਮ ਨੂੰ ਹਰਿਆਣਾ ਪੁਲਿਸ ਵੱਲੋਂ ਰੋਕਣ ਖਿਲਾਫ ਸ਼ੁੱਕਰਵਾਰ ਨੂੰ ਹਾਈਕੋਰਟ ਵਿਚ ਅਰਜ਼ੀ ਦਾਖਲ ਕੀਤੀ ਗਈ ਸੀ। ਹਾਈਕੋਰਟ ਨੇ ਦਿੱਲੀ ਤੇ ਹਰਿਆਣਾ ਪੁਲਿਸ ਦੀ ਅਰਜ਼ੀ ‘ਤੇ ਲਿਖਤ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਅਰਜ਼ੀ ਦਾਖਲ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਗਿਆ ਸੀ ਕਿ ਬੱਗਾ ਖਿਲਾਫ ਕੇਜਰੀਵਾਲ ਨੂੰ ਲੈ ਕੇ ਟਿੱਪਣੀ ਦੇ ਚੱਲਦੇ FIR ਦਰਜ ਕੀਤੀ ਗਈ ਸੀ। ਇਸ ਐੱਫਆਈਆਰ ਨੂੰ ਖਾਰਜ ਕਰਨ ਦੀ ਮੰਗ ਨੂੰ ਲੈ ਕੇ ਬੱਗਾ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਬੱਗਾ ਨੂੰ ਗ੍ਰਿਫਤਾਰ ਕਰਨਾ ਹੈ ਤਾਂ ਉਸ ਤੋਂ ਪਹਿਲਾਂ ਉਸ ਨੂੰ ਨੋਟਿਸ ਦੇਣਾ ਹੋਵੇਗਾ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਦੱਸਿਆ ਸੀ ਕਿ ਪੁਲਿਸ ਨੇ ਬੱਗਾ ਨੂੰ 5 ਵਾਰ ਨੋਟਿਸ ਦੇ ਕੇ ਪੇਸ਼ ਹੋਣ ਨੂੰ ਕਿਹਾ ਪਰ ਬੱਗਾ ਇਸ ਨੂੰ ਟਾਲਦ ਰਹੇ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਦਿੱਲੀ ਲਈ ਰਵਾਨਾ ਹੋਈ ਤੇ ਬੱਗਾ ਦੀ ਗ੍ਰਿਫਤਾਰੀ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ ਸੀ। ਜਦੋਂ ਪੰਜਬ ਪੁਲਿਸ ਬੱਗਾ ਨੂੰ ਲੈ ਕੇ ਪਰਤ ਰਹੀ ਸੀ ਤਾਂ ਕੁਰੂਕਸ਼ੇਤਰ ਵਿਚ ਉਨ੍ਹਾਂ ਦੀ ਟੀਮ ਨੂੰ ਹਰਿਆਣਾ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਦਿੱਲੀ ਪੁਲਿਸ ਪਹੁੰਚੀ ਤੇ ਬੱਗਾ ਨੂੰ ਲੈ ਕੇ ਪਰਤ ਗਈ।
ਵੀਡੀਓ ਲਈ ਕਲਿੱਕ ਕਰੋ -: