ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਚੰਡੀਗੜ੍ਹ ਆ ਰਹੇ ਹਨ। ਉਹ ਇਥੇ ਪਾਰੀ ਦਫਤਰ ਕਮਲਮ ਸੈਕਟਰ-33 ਵਿਚ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਨਗੇ। ਮੀਟਿੰਗ ਵਿਚ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਚੰਡੀਗੜ੍ਹ ਦੇ ਨੇਤਾਵਾਂ ਤੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਚਰਚਾ ਕਰ ਸਕਦੇ ਹਨ।
ਸੂਤਰਾਂ ਮੁਤਾਬਕ ਇਸ ਮਹੀਨੇ ਹੋਣ ਵਾਲੀ ਮੇਅਰ ਦੀ ਚੋਣ ਤੋਂ ਪਹਿਲਾਂ ਨੱਡਾ ਦੇ ਆਉਣ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਨੱਡਾ ਦੇ ਆਉਣ ‘ਤੇ ਪਾਰਟੀ ਵਰਕਰਾਂ ਵਿਚ ਕਾਫੀ ਉਤਸ਼ਾਹ ਹੈ। ਤਿੰਨੋਂ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦੇ ਬਾਅਦ ਉਹ ਪਹਿਲੀ ਵਾਰ ਚੰਡੀਗੜ੍ਹ ਪਾਰਟੀ ਦਫਤਰ ਪਹੁੰਚ ਰਹੇ ਹਨ। ਵਰਕਰ ਉਨ੍ਹਾਂ ਦੇ ਸਵਾਗਤ ਦੀ ਤਿਆਰੀ ਕਰ ਰਹੇ ਹਨ। ਸ਼ਾਮ 3 ਵਜੇ ਪਾਰਟੀ ਵਰਕਰ ਦਫਤਰ ਕਮਲਮ ਵਿਚ ਇਕੱਠੇ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੇ 18,897 ਸਰਕਾਰੀ ਸਕੂਲਾਂ ‘ਚ ਲੱਗਣਗੇ 20 ਹਜ਼ਾਰ CCTV ਕੈਮਰੇ, ਵਿਦਿਆਰਥੀਆਂ-ਟੀਚਰਾਂ ‘ਤੇ ਹੋਵੇਗੀ ਨਜ਼ਰ
ਨੱਢਾ ਦੇ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ ਚੰਡੀਗੜ੍ਹ ਭਾਜਪਾ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਹਾਈ ਕਮਾਂਡ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਚੰਡੀਗੜ੍ਹ ਭਾਜਪਾ ਦੀ ਕੋਰ ਕਮੇਟੀ ਦਾ ਐਲਾਨ ਕੀਤਾ। ਇਸ ਵਿਚ ਸਾਂਸਦ ਕਿਰਨ ਖੇਰ, ਸੂਬਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੋਂ ਇਲਾਵਾ ਸੰਸਦ ਮੈਂਬਰ ਸਾਬਕਾ ਪ੍ਰਧਾਨ ਸੰਜੇ ਟੰਡਨ, ਅਰੁਣ ਸੂਦ, ਮੇਅਰ ਅਨੂਪ ਗੁਪਤਾ, ਮੀਤ ਪ੍ਰਧਾਨ ਰਾਮਵੀਰ ਭੱਟੀ, ਜਨਰਲ ਸਕੱਤਰ ਹੁਕਮ ਚੰਦ ਅਤੇ ਅਮਿਤ ਜਿੰਦਲ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਰਾਸ਼ਟਰੀ ਉਪ ਪ੍ਰਧਾਨ ਸੌਦਨ ਸਿੰਘ, ਚੰਡੀਗੜ੍ਹ ਸੂਬੇ ਦੇ ਇੰਚਾਰਜ ਗੁਜਰਾਤ ਦੇ ਸਾਬਕਾ ਸੀਐੱਮ ਵਿਜੇ ਰੁਪਾਣੀ, ਮਹਾਮੰਤਰੀ ਸ਼੍ਰੀਨਿਵਾਸੁਲੂ ਨੂੰ ਖਾਸ ਤੌਰ ‘ਤੇ ਸੱਦਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”