ਕਿਸਾਨ ਅੰਦੋਲਨ ਕਰਕੇ ਭਾਜਪਾ ਦੀ ਸਥਿਤੀ ਪੰਜਾਬ ਵਿੱਚ ਪਹਿਲਾਂ ਹੀ ਕਮਜ਼ੋਰ ਹੋ ਚੁੱਕੀ ਹੈ। ਉਥੇ ਹੀ ਦੂਜੇ ਪਾਸੇ ਪਾਰਟੀ ਦੇ ਸੀਨੀਅਰ ਆਗੂ ਵੀ ਇਸ ਦਾ ਸਾਥ ਛੱਡੀ ਜਾ ਰਹੇ ਹਨ। ਤਾਜ਼ਾ ਮਾਮਲੇ ਵਿੱਚ ਪਾਰਟੀ ਨੂੰ ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਉਹ ਛੇਤੀ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਹਰਜੀਤ ਸਿੰਘ ਭੁੱਲਰ ਸਾਬਕਾ ਉਪ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਭਾਜਪਾ ਯੂਥ, ਸਾਬਕਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੁਹਾਲੀ, ਸਹਿ-ਕਨਵੀਨਰ ਰਾਸ਼ਟਰੀ ਮਨੁੱਖੀ ਅਧਿਕਾਰ ਸੈੱਲ ਭਾਜਪਾ, ਉਪ ਪ੍ਰਧਾਨ ਭਾਰਤੀ ਕਿਸਾਨ ਸੰਘ ਪੰਜਾਬ (ਆਰਐਸਐਸ), ਭਾਰਤੀ ਤਿੱਬਤ ਸਹਿਯੋਗ ਸੰਘ ਦੇ ਪ੍ਰਧਾਨ ਅਤੇ ਸਾਬਕਾ ਬੁਲਾਰੇ ਭਾਜਪਾ ਪੰਜਾਬ ਰਹੇ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ 100 ਚੋਣ ਹਲਕਿਆਂ ਦਾ ਦੌਰੇ ‘ਤੇ ਜਾਣ ਤੋਂ ਪਹਿਲਾਂ ਪਿਤਾ ਦਾ ਲਿਆ ਅਸ਼ੀਰਵਾਦ
ਦੱਸਣਯੋਗ ਹੈ ਕਿ ਭਾਜਪਾ ਦੇ ਕਈ ਆਗੂ ਇਸ ਤੋਂ ਪਹਿਲਾਂ ਵੀ ਬੀਜੇਪੀ ਨੂੰ ਛੱਡ ਚੁੱਕੇ ਹਨ। ਉਥੇ ਹੀ ਫਿਰੋਜ਼ਪੁਰ ਸ਼ਹਿਰ ਤੋਂ ਦੋ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਪਾਰਟੀ ਛੱਡ ਸਕਦੇ ਹਨ। ਸੁਖਪਾਲ ਨੰਨੂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਕਾਨੂੰਨ ਜੇਕਰ ਵਾਪਸ ਨਾ ਲਏ ਤਾਂ ਪੰਜਾਬ ਵਿਚ ਪਾਰਟੀ ਦੇ ਬੂਥ ਤੱਕ ਨਹੀਂ ਲੱਗਣਗੇ। ਨੰਨੂ ਨੇ ਕਿਹਾ ਹਲਕੇ ਦੇ ਲੋਕ ਅਸਤੀਫਾ ਦੇਣ ਲਈ ਦਬਾਅ ਪਾ ਰਹੇ ਹਨ। ਕਿਸਾਨੀ ਸੰਘਰਸ਼ ਦੌਰਾਨ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ ਜਿਸ ਕਾਰਨ ਹਰ ਵਰਗ ਵਿਚ ਨਿਰਾਸ਼ਾ ਦੇਖੀ ਜਾ ਰਹੀ ਹੈ।