BJP ਨੇ ਪੰਜਾਬ ਵਿਚ ਚੋਣਾਂ ਆਪਣੇ ਦਮ ‘ਤੇ ਚੋਣਾਂ ਲੜਨ ਦੀ ਤਿਆਰੀ ਖਿੱਚ ਲਈ ਹੈ। ਚੋਣਾਂ ਲਈ ਰਣਨੀਤੀ ਬਣਾਉਣ ਲਈ ਭਾਜਪਾ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਜਥੇਬੰਦਕ ਮੀਟਿੰਗ ਬੁਲਾਈ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ‘ਚ ਆਪਣੇ ਦਮ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਪਾਰਟੀ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਦਾ ਰੁਖ਼ ਵੀ ਭਾਂਪ ਰਹੀ ਹੈ।
ਸੂਤਰਾਂ ਮੁਤਾਬਕ ਚੰਡੀਗੜ੍ਹ ਵਿਚ ਹੋਣ ਵਾਲੀ ਵੱਡੇ ਨੇਤਾਵਾਂ ਦੀ ਬੈਠਕ ਵਿਚ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤ, ਖਾਸ ਤੌਰ ਤੋਂ ਪੰਜਾਬ ਕਾਂਗਰਸ ਵਿਚ ਮਚੇ ਬਵਾਲ ਤੇ ਅਮਰਿੰਦਰ ਸਿੰਘ ਦੇ ਫੈਸਲੇ ਤੋਂ ਬਾਅਦ ਬਣੇ ਸਿਆਸੀ ਮਾਹੌਲ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪਾਰਟੀ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਪੰਜਾਬ ਲਈ ਪਾਰਟੀ ਇੰਚਾਰਜ ਦੁਸ਼ਯੰਤ ਗੌਤਮ, ਸਹਿ ਇੰਚਾਰਜ ਮੀਨਾਕਸ਼ੀ ਲੇਖੀ, ਵਿਨੋਦ ਚਾਵੜਾ ਹਾਜ਼ਰ ਹੋਣਗੇ।
ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਸਿੰਘ ਪੁਰੀ, ਮੀਨਾਕਸ਼ੀ ਲੇਖੀ ਤੇ ਦੁਸ਼ਯੰਤ ਗੌਤਮ ਦੇ ਕੋਰ ਗਰੁੱਪ ਦੇ ਨੇਤਾਵਾਂ ਨਾਲ ਇਸ ਮੀਟਿੰਗ ਵਿੱਚ ਚੋਣ ਏਜੰਡੇ, ਪੰਜਾਬ ਦੇ ਸਿਆਸੀ ਹਾਲਾਤ ਤੇ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਮਹੱਤਵਪੂਰਨ ਚਰਚਾ ਕੀਤੀ ਜਾਵੇਗੀ। ਸੂਬੇ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਨ ਵੱਲੋਂ ਖਾਸ ਤੌਰ ‘ਤੇ ਨਿਯੁਕਤ ਕੀਤੇ ਗਏ ਸਾਰੇ ਚੋਣ ਇੰਚਾਰਜਾਂ ਤੇ ਸਹਿ-ਇੰਚਾਰਜ ਪਾਰਟੀ ਦੇ ਵਰਕਰਾਂ ਤੇ ਹੋਰ ਨੇਤਾਵਾਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦਾ ਫੀਡ ਬੈਕ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਅਕਾਲੀ ਦਲ ਦੇ ਐੱਨ. ਡੀ. ਏ. ਤੋਂ ਵੱਖ ਹੋਣ ਤੋਂ ਬਾਅਦ ਭਾਜਪਾ ਪਹਿਲੀ ਵਾਰ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਇਸ ਲਈ ਸੀਨੀਅਰ ਅਧਿਕਾਰੀ ਤਿਆਰੀਆਂ ਤੇ ਰਣਨੀਤੀ ਨੂੰ ਲੈ ਕੇ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ।