ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਕਮਰ ਕੱਸ ਲਈ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੀ ਕਮਾਨ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਾਲ ਰਹੇ ਹਨ। ਬੀਜੇਪੀ ਨੇ ਅੱਜ ਪੰਜਾਬ ਵਿੱਚ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਜਿਨ੍ਹਾਂ ਵਿੱਚ ਪੀ.ਐੱਮ. ਮੋਦੀ ਦੇ ਨਾਲ ਪਾਰਟੀ ਦੇ ਵੱਡੇ ਤੇ ਮਸ਼ਹੂਰ ਚਿਹਰੇ ਪ੍ਰਚਾਰ ਲਈ ਸੂਬੇ ਵਿੱਚ ਆਉਣਗੇ, ਜਿਨ੍ਹਾਂ ਵਿੱਚ ਅਮਿਤ ਸ਼ਾਹ, ਸੰਨੀ ਦਿਓਲ ਤੇ ਹੇਮਾ ਮਾਲਿਨੀ ਦੇ ਨਾਂ ਸ਼ਾਮਲ ਹਨ।
ਇਨ੍ਹਾਂ ਤੋਂ ਇਲਾਵਾ ਲਿਸਟ ਵਿੱਚ ਰਾਜਨਾਥ ਸਿੰਘ, ਨਿਤਿਨ ਗਡਕਰੀ, ਅਸ਼ਵਨੀ ਸ਼ਰਮਾ, ਪੀਊਸ਼ ਗੋਇਲ, ਸਮ੍ਰਿਤੀ ਇਰਾਨੀ, ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਸਿੰਘ ਪੁਰੀ, ਸੌਦਾਂ ਸਿੰਘ, ਜੈ ਰਾਮ ਠਾਕੁਰ, ਮਨੋਹਰ ਲਾਲ ਖੱਟਣ, ਅਨੁਰਾਗ ਠਾਕੁਰ, ਮੀਨਾਕਸ਼ੀ ਲੇਖੀ ਦੁਸ਼ਯੰਤ ਕੁਮਾਰ ਗੌਤਮ, ਮਨੋਜ ਤਿਵਾੜੀ, ਹੰਸ ਰਾਜ ਹੰਸ, ਵਿਨੋਦ ਚੱਢਾ, ਨਰਿੰਦਰ ਸਿੰਘ ਰੈਣਾ, ਤਰੁਣ ਚੁੱਘ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਸ਼ਵੇਤ ਮਲਿਕ, ਸੰਨੀ ਦਿਓਲ, ਹਰਜੀਤ ਸਿੰਘ ਗਰੇਵਾ, ਪੀ.ਐੱਸ. ਗਿੱਲ (ਰਿਟਾ. ਡੀਜੀਪੀ), ਐੱਸ.ਐੱਸ. ਵਿਰਕ (ਰਿਟਾ. ਡੀ.ਜੀ.ਪੀ.) ਤੇ ਸ. ਨਿਧੜਕ ਸਿੰਘ ਬਰਾੜ ਦੇ ਨਾਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਬੀਜੇਪੀ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸੁਖਦੇਵ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰੀ ਹੈ। ਦੱਸ ਦੇਈਏ ਕਿ ਪੀ.ਐੱਮ. ਮੋਦੀ ਪਿਛਲੀ ਵਾਰ 5 ਜਨਵਰੀ ਨੂੰ ਵੀ ਚੋਣ ਪ੍ਰਚਾਰ ਲਈ ਆਏ ਸਨ ਪਰ ਫਿਰੋਜ਼ਪੁਰ ਵਿੱਚ ਬਿਨਾਂ ਰੈਲੀ ਕੀਤੇ ਵਾਪਸ ਪਰਤ ਗਏ ਸਨ। ਉਥੇ ਹੀ ਗੁਰਦਾਸਪੁਰ ਹਲਕੇ ਤੋਂ ਸਾਂਸਦ ਸਨੀ ਦਿਓਲ ਦੇ ਚੋਣਾਂ ਦੌਰਾਨ ਨਾ ਦਿਸਣ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਬੀਜੇਪੀ ਹੁਣ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਗਈ ਹੈ ਤੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ।