ਚੰਡੀਗੜ੍ਹ : ਪੰਜਾਬ ਦੇ ਭਾਜਪਾ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਨੇਤਾਵਾਂ ਅਤੇ ਵਰਕਰਾਂ ‘ਤੇ ਕਥਿਤ ਹਿੰਸਾ ਅਤੇ ਹਮਲਿਆਂ ਦੀਆਂ ਵਧ ਰਹੀਆਂ ਘਟਨਾਵਾਂ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ, ਪੰਜਾਬ ਦਾ ਵਫ਼ਦ ਜਲਦੀ ਤੋਂ ਜਲਦੀ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ ਤਾਂ ਜੋ ਪੰਜਾਬ ਦੀ ਮੌਜੂਦਾ ਵਿਵਸਥਾ ਅਤੇ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਹਰਿਆਣਾ ਨੇ ਫਿਰ ਵਧਾਇਆ ਲੌਕਡਾਊਨ, ਪਾਬੰਦੀਆਂ ਦੇ ਨਾਲ ਛੋਟ ਜਾਰੀ
ਪੱਤਰ ਵਿਚ ਦੱਸਿਆ ਗਿਆ ਹੈ ਕਿ ਪਿਛਲੇ ਸਾਲ ਭਾਜਪਾ ਦੇ ਬਹੁਤ ਸਾਰੇ ਨੇਤਾਵਾਂ ਅਤੇ ਵਰਕਰਾਂ ‘ਤੇ ਹਮਲੇ ਹੋ ਰਹੇ ਹਨ, ਸਮਾਜ-ਵਿਰੋਧੀ ਅਨਸਰਾਂ ਵੱਲੋਂ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਿਸਾਨਾਂ ਦੇ ਵਿਰੋਧ ਦੀ ਆੜ ਹੇਠ ਉਨ੍ਹਾਂ ਦੀਆਂ ਜਾਇਦਾਦਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ, ਪਰ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵਿਅਕਤੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ।