ਕੇਂਦਰ ਸਰਕਾਰ ਦੇ ਸ਼ਾਸਨ ਦੇ 9 ਸਾਲ ਪੂਰੇ ਹੋਣ ‘ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਵੀ ਮੌਜੂਦ ਰਹਿਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਵਿੱਚ ਹੋਣ ਵਾਲੀ ਰੈਲੀ ਦੀ ਪ੍ਰਧਾਨਗੀ ਕਰਨਗੇ। ਦੋਵੇਂ ਨੇਤਾਵਾਂ ਵੱਲੋਂ ਪੰਜਾਬ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਰਾਜ ਵਿੱਚ ਕਲੱਸਟਰ ਬਣਾਏ ਗਏ ਹਨ। ਇਸ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਆਗੂ ਤੇ ਵਰਕਰ ਘਰ-ਘਰ ਜਾ ਕੇ ਮੋਦੀ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਹਾਰ ਨੇ ਪਾਰਟੀ ਹਾਈਕਮਾਨ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪਾਰਟੀ ਦੇ ਕੇਂਦਰੀ ਆਗੂ ਹੁਣ ਪੰਜਾਬ ਵੱਲ ਵਿਸ਼ੇਸ਼ ਧਿਆਨ ਦੇਣ ਦੀ ਰਣਨੀਤੀ ਬਣਾ ਰਹੇ ਹਨ, ਜਿਸ ਲਈ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਮੀਟਿੰਗਾਂ ਦਾ ਦੌਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ‘ਤੇ ਲਾਠੀਜਾਰਜ ਮਗਰੋਂ ਭੜਕੇ ਰਾਕੇਸ਼ ਟਿਕੈਤ ਬੋਲੇ- ‘ਦਿੱਲੀ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਕਰਨਾ ਪਊ’
ਸੂਤਰਾਂ ਤੋਂ ਮਿਲੀ ਖਬਰ ਮੁਤਾਬਕ ਮੰਗਲਵਾਰ ਨੂੰ ਵੀ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੀਟਿੰਗ ਹੋਈ ਹੈ, ਜਿਸ ‘ਚ ਪੰਜਾਬ ਨੂੰ ਲੈ ਕੇ ਵੀ ਚਰਚਾ ਹੋਈ ਹੈ। ਪੰਜਾਬ ਦੇ ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ‘ਚ ਹੋਈ ਹਾਰ ਤੋਂ ਬਾਅਦ ਪਾਰਟੀ ਦੇ ਕੁਝ ਪ੍ਰਮੁੱਖ ਨੇਤਾਵਾਂ ਨੇ ਪਾਰਟੀ ਪ੍ਰਧਾਨ ਨੂੰ ਰਿਪੋਰਟ ਸੌਂਪੀ ਹੈ, ਜਿਸ ‘ਚ ਹਾਰ ਦੇ ਕਾਰਨਾਂ ‘ਤੇ ਚਰਚਾ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: