ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਇੱਕ ਮਹੀਨੇ ਤੋਂ ਵੀ ਘੱਟ ਦਾ ਸਮਾਂ ਹੈ ਤੇ ਸਾਰੀਆਂ ਪਾਰਟੀਆਂ ਇਨ੍ਹਾਂ ਨੂੰ ਲੈ ਕੇ ਤਿਆਰੀਆਂ ਵਿੱਚ ਲੱਗ ਗਈਆਂ ਹਨ। ਜ਼ਿਮਨੀ ਚੋਣਾਂ ਨੂੰ ਵਿੱਚ ਇਸ ਵਾਰ ਵੀ ਭਾਜਪਾ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦੇ ਗਠਜੋੜ ਨਾਲ ਹੀ ਚੋਣ ਮੈਦਾਨ ਵਿੱਚ ਉਤਰੇਗੀ।
ਬੀਜੇਪੀ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਪਾਰਟੀ ਨਾਲ ਭਾਜਪਾ ਦਾ ਗਠਜੋੜ ਕਾਇਮਰ ਰਹੇਗਾ ਤੇ ਅਗਲੀਆਂ ਚੋਣਾਂ ਵੀ ਗਠਜੋੜ ਵਿੱਚ ਹੀ ਲੜੀਆਂ ਜਾਣਗੀਆਂ।
ਦੱਸ ਦੇਈਏ ਕਿ ਜ਼ਿਮਨੀ ਚੋਣ ਤਹਿਤ 23 ਜੂਨ ਨੂੰ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਚੋਣ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਮਾਰਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੁੰਝਾ ਫੇਰ ਜਿੱਤ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਪਹਿਲੀ ਚੋਣ ਹੈ।
ਭਾਰਤੀ ਜਨਤਾ ਪਾਰਟੀ ਨੇ ਇਸ ਦੀ ਤਿਆਰੀ ਲਈ ਕਾਫੀ ਪਹਿਲਾ ਹੀ ਬੈਠਕਾਂ ਦਾ ਸਿਲਸਿਲਾ ਵਿੱਢ ਦਿੱਤਾ ਸੀ। ਪਹਿਲਾਂ ਕਿਆਸ ਲਾਏ ਜਾ ਰਹੇ ਸਨ ਕਿ ਭਾਜਪਾ ਦੀ ਸੂਬਾਈ ਲੀਡਰਸ਼ਿਪ ਇਸ ਇਕੱਲੇ ਚੋਣ ਲੜੇਗੀ ਪਰ ਸ਼ੇਖਾਵਤ ਦੇ ਬਿਆਨ ਨਾਲ ਸਾਫ ਹੋ ਗਿਆ ਹੈ ਕਿ ਇਸ ਵਾਰ ਵੀ ਉਹ ਗਠਜੋੜ ਨਾਲ ਹੀ ਚੋਣਾਂ ਵਿੱਚ ਉਤਰੇਗੀ।
ਸੰਗਰੂਰ ਹਲਕੇ ‘ਚ 1952 ਤੋਂ ਲੈ ਕੇ 2019 ਤੱਕ 17 ਲੋਕ ਸਭਾ ਚੋਣਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਕਾਂਗਰਸ 6 ਵਾਰ, 5 ਵਾਰ ਅਕਾਲੀ ਦਲ, ਦੋ ਵਾਰ ਅਕਾਲੀ ਦਲ-ਮਾਨ, ਇੱਕ-ਇੱਕ ਵਾਰ ਸੀਪੀਆਈ, ਏਡੀਐੱਸ ਅਤੇ 2 ਵਾਰ ਆਮ ਆਦਮੀ ਪਾਰਟੀ ਜੇਤੂ ਰਹੀ ਹੈ। ਮੌਜੂਦਾ ਸਮੇਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੋਂ 2019 ਵਿੱਚ ਲਗਾਤਾਰ ਦੂਜੀ ਵਾਰ ਮੈਂਬਰ ਲੋਕ ਸਭਾ ਬਣੇ ਸਨ।
ਵੀਡੀਓ ਲਈ ਕਲਿੱਕ ਕਰੋ -: