ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੇ ਲੜੇਗੀ। ਇਹ ਐਲਾਨ ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਗੱਲਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਸ਼ਰਮਾ ਨੇ ਕਿਹਾ ਕਿ ਪਾਰਟੀ ਇਕੱਲੀ ਲੜੇਗੀ ਅਤੇ ਜਿੱਤੇਗੀ ਵੀ।
ਉਹ ਐਤਵਾਰ ਨੂੰ ਮਲੋਟ ਵਿੱਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੇ ਤਾਜਪੋਸ਼ੀ ਸਮਾਗਮ ਵਿੱਚ ਪੁੱਜੇ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਹੀ ਸੂਬੇ ਦਾ ਭਲਾ ਕਰ ਸਕਦੀ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਣ ਦਾ ਕੰਮ ਕੀਤਾ। ਇਸ ਦੇ ਨਾਲ ਹੀ ਬਲੈਕ ਲਿਸਟ ਵਿੱਚ ਪਏ ਬੰਦੀ ਸ਼ੇਰਾਂ ਦੀ ਰਿਹਾਈ ਲਈ ਵੀ ਢੁਕਵੇਂ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਪਿਛਲੇ ਦਿਨੀਂ ਵੀਰ ਬਾਲ ਦਿਵਸ ਵੀ ਮਨਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ‘2022 ‘ਚ ਰਿਸ਼ਵਤਖੋਰੀ ਦੇ 129 ਮਾਮਲਿਆਂ ‘ਚ 172 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਵਿਜੀਲੈਂਸ ਨੇ ਬਣਾਇਆ ਰਿਕਾਰਡ’
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਬਚੀ। ਹਰ ਰੋਜ਼ ਕਤਲ, ਡਾਕੇ ਅਤੇ ਲੁੱਟ-ਖਸੁੱਟ ਹੋ ਰਹੀ ਹੈ। ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਬਹੁਮਤ ਨਾਲ ਜਿੱਤ ਦਿਵਾਈ, ਪਰ ਜਿੱਤ ਤੋਂ ਬਾਅਦ ਇਹ ਸਰਕਾਰ ਕੁੰਭਕਰਨ ਵਾਂਗ ਸੁੱਤੀ ਪਈ ਹੈ। ਹੁਣ ਲੋਕਾਂ ਦੀ ਅਗਲੀ ਉਮੀਦ ਭਾਜਪਾ ਤੋਂ ਹੀ ਹੈ ਕਿਉਂਕਿ ਲੋਕਾਂ ਨੇ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦਾ ਕਾਰਜਕਾਲ ਦੇਖ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: